Punjabi

ਅਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਪਿੰਡ ਬੁਰਜ ਸਿੱਧਵਾਂ ਦੇ ਕਿਸਾਨ

ਅਵਾਰਾ ਪਸ਼ੂਆਂ

ਮਲੋਟ 2 ਅਗਸਤ (ਹਰਦੀਪ ਸਿੰਘ)- ਜਿੱਥੇ ਪੰਜਾਬ ਭਰ ਵਿੱਚ ਕਰੋਨਾ ਮਹਾਂਮਾਰੀ ਨੇ ਆਪਣੀ ਦਹਿਸ਼ਤ ਪਾ ਰੱਖੀ ਹੈ ਉਸੇ ਤਰ੍ਹਾਂ ਹੀ ਪੰਜਾਬ ਵਿੱਚ ਆਵਾਰਾ ਪਸ਼ੂਆਂ ਨੇ ਵੀ ਆਪਣਾ ਕਹਿਰ ਮਚਾ ਰੱਖਿਆ ਹੈl ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲੋਟ ਸ਼ਹਿਰ ਦੇ ਪਿੰਡ ਬੁਰਜ ਸਿੱਧਵਾਂ ਦੇ ਕਿਸਾਨ ਪ੍ਰਦੀਪ ਸਿੰਘ ਨੇ ਦੱਸਿਆ ਕੀ ਉਨ੍ਹਾਂ ਦਾ ਪਿੰਡ ਅਵਾਰਾ ਪਸ਼ੂਆਂ ਤੋਂ ਬਹੁਤ ਪ੍ਰੇਸ਼ਾਨ ਹੈl ਆਵਾਰਾ ਪਸ਼ੂ ਝੋਨੇ ਤੇ ਨਰਮੇ ਦੀ ਫ਼ਸਲ ਬਰਬਾਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਕਿਸਾਨ ਸਵੇਰ ਨੂੰ ਖੇਤਾਂ ਵਿੱਚ ਕੰਮ ਕਰਦਾ ਹੈ ਤੇ ਫਿਰ ਰਾਤ ਨੂੰ ਖੇਤਾਂ ਵਿੱਚ ਪਸ਼ੂਆਂ ਦੀ ਰਾਖੀ ਕਰਦਾ ਹੈ। ਜਿਸ ਨਾਲ ਕਿਸਾਨਾਂ ਨੂੰ ਬਹੁਤ ਹੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਫਸਲਾਂ ਦੀ ਬਰਬਾਦੀ ਤੋਂ ਇਲਾਵਾ ਦੁਰਘਟਨਾਵਾਂ ਦਾ ਵੀ ਕਾਰਨ ਬਣ ਰਹੇ ਹਨ ਜਿਸ ਨਾਲ ਆਉਣ ਜਾਣ ਵਾਲੇ ਮੁਸਾਫਿਰਾਂ ਨੂੰ ਵੀ ਬਹੁਤ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਝੱਲ ਰਿਹਾ ਹੈ ਤੇ ਇੱਕ ਆਵਾਰਾ ਪਸ਼ੂ ਉਨ੍ਹਾਂ ਦੀ ਫਸਲ ਨੂੰ ਬਰਬਾਦ ਕਰ ਰਹੇ ਹਨ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਵਾਰਾ ਪਸ਼ੂਆਂ ਵਾਸਤੇ ਕੋਈ ਗਊਸ਼ਾਲਾ ਦਾ ਪ੍ਰਬੰਧ ਕੀਤਾ ਜਾਵੇ ਜਾਂ ਕੋਈ ਹੋਰ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਬਚਾਅ ਹੋ ਸਕੇ।