Breaking
Sat. Oct 11th, 2025

ਜਲੰਧਰ ਪ੍ਰਸ਼ਾਸਨ ਨੇ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਲਈ ਨਵਾਂ ਡੀ.ਜੀ.ਪੀ.ਐਸ. ਸਿਸਟਮ ਖ਼ਰੀਦਿਆ

ਮਾਈਨਿੰਗ ਸਾਈਟਾਂ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੋਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਜਲੰਧਰ 13 ਜੂਨ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹੇ ਭਰ ਵਿੱਚ ਮਾਈਨਿੰਗ ਸਾਈਟਾਂ ਦੀ ਤੁਰੰਤ ਅਤੇ ਸਹੀ ਨਿਸ਼ਾਨਦੇਹੀ ਨੂੰ ਯਕੀਨੀ ਬਣਾਉਣ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਵੇਂ ਡਿਫਰੈਂਸ਼ੀਅਲ ਗਲੋਬਲ ਪੁਜ਼ੀਸ਼ਨਿੰਗ ਸਿਸਟਮ (ਡੀ.ਜੀ.ਪੀ.ਐਸ.) ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਪ੍ਰਾਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਕਈ ਨਵੀਆਂ ਵਿਕਾਸ ਪਹਿਲਕਦਮੀਆਂ ਸ਼ੁਰੂ ਕਰਕੇ ਜ਼ਿਲ੍ਹੇ ਭਰ ਵਿੱਚ ਉੱਚ ਪੱਧਰੀ ਸਹੂਲਤਾਂ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਮੀਟਿੰਗ ਦੌਰਾਨ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦੇ ਨਵੀਨੀਕਰਨ, ਧੋਗੜੀ ਰੋਡ ਦੇ ਨਿਰਮਾਣ, ਬੀ.ਐਮ.ਸੀ. ਚੌਕ ਵਿਖੇ ਕ੍ਰਿਕਟ ਬੀਟ ਬਾਕਸ ਸਥਾਪਤ ਕਰਨ, ਨਵੀਆਂ ਸੜਕਾਂ ਦੇ ਵਿਕਾਸ, ਸਰਕਾਰੀ ਸਕੂਲਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਸਮੇਤ ਹੋਰ ਪਹਿਲਕਦਮੀਆਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ‘ਤੇ ਜ਼ੋਰ ਦਿੱਤਾ। ਡਾ. ਅਗਰਵਾਲ ਨੇ ਨਵੀਆਂ ਤਜਵੀਜ਼ਾਂ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਚੱਲ ਰਹੇ ਕੰਮਾਂ ‘ਤੇ ਸੀਨੀਅਰ ਅਧਿਕਾਰੀਆਂ ਵੱਲੋਂ ਨੇੜਿਓਂ ਨਜ਼ਰ ਰੱਖਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਅਤੇ ਕੁਸ਼ਲਤਾ ਨਾਲ ਪੂਰਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਖੇਡ ਸੱਭਿਆਚਾਰ ਨੂੰ ਜ਼ਮੀਨੀ ਪੱਧਰ ‘ਤੇ ਪ੍ਰਫੁੱਲਿਤ ਕਰਨ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਮਾਡਲ ਖੇਡ ਮੈਦਾਨਾਂ ਦੀ ਉਸਾਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

By admin

Related Post