Breaking
Sun. Oct 12th, 2025

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

ਸ਼ਰਾਰਤੀ ਅਨਸਰਾਂ

ਹੁਸ਼ਿਆਰਪੁਰ 14 ਜੂਨ (ਤਰਸੇਮ ਦੀਵਾਨਾ)- ਜਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤ ਦੇ ਸਵਿੰਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦਾ ਹੱਥ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਡੇਰਾ 108 ਸੰਤ ਬਾਬਾ ਮੇਲਾ ਰਾਮ ਪਿੰਡ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਲਾਕੇ ਅਤੇ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸ਼ਰਾਰਤੀ ਅਨਸਰਾਂ ਦਾ ਮੰਤਵ ਸਮਾਜ ਵਿੱਚ ਪਾੜਾ ਪਾਉਣਾ ਹੈ ਤਾਂ ਜੋ ਪੰਜਾਬ ਦੀ ਅਮਨ ਸ਼ਾਂਤੀ ਨੂੰ ਖਰਾਬ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਇਸ ਕਾਰਵਾਈ ਪਿੱਛੇ ਬੇਸ਼ੱਕ ਵਿਦੇਸ਼ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਵੀ ਸ਼ਾਮਲ ਹੋਣਗੀਆਂ ਪਰ ਬਿਨਾ ਕਿਸੇ ਸਥਾਨਕ ਬੰਦੇ ਦੀ ਮਿਲੀਭੁਗਤ ਦੇ ਇਹ ਸਭ ਕੁਝ ਕਰਨਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਪੁਲਿਸ ਨੂੰ ਇਹੋ ਜਿਹੇ ਗਲਤ ਅਨਸਰਾ ਨੂੰ ਫੜਕੇ ਜਲਦ ਹੀ ਸਲਾਖਾਂ ਪਿੱਛੇ ਛੁੱਟ ਦੇਣਾ ਚਾਹੀਦਾ ਹੈ ਤਾਂ ਜੋ ਇਲਾਕੇ ਦਾ ਮਹੌਲ ਖਰਾਬ ਨਾ ਹੋ ਸਕੇ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਨੂਰਪੁਰ ਜੱਟਾਂ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਜਾ ਚੁੱਕੀ ਹੈ ਬੇਸ਼ੱਕ ਪੁਲਿਸ ਨੇ ਦੋਸ਼ੀ ਗ੍ਰਿਫਤਾਰ ਕਰਕੇ ਕਾਰਵਾਈ ਕਰ ਦਿੱਤੀ ਸੀ ਪਰ ਉਸੇ ਪਿੰਡ ਵਿੱਚ ਇਹ ਦੂਜੀ ਘਟਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

By admin

Related Post