Breaking
Sun. Sep 21st, 2025

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਮੋਹਿੰਦਰ ਭਗਤ

ਕਿਹਾ, ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਤੇ ਹੋਰ ਆਉਣ-ਜਾਣ ਵਾਲਿਆਂ ਨੂੰ ਹੋਵੇਗਾ ਬਹੁਤ ਫਾਇਦਾ

ਜਲੰਧਰ 14 ਜੂਨ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਮੋਹਿੰਦਰ ਭਗਤ

ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਹੋਰ ਆਉਣ-ਜਾਣ ਵਾਲਿਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਾਂਗ ਜਲੰਧਰ ਵਿੱਚ ਵੀ ਕਿਸੇ ਵਿਕਾਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਜਲੰਧਰ ਦਾ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਅਜਿਹੀਆਂ ਹੋਰ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ, ਜਲ ਸਪਲਾਈ, ਸਟ੍ਰੀਟ ਲਾਈਟਾਂ, ਸੀਵਰੇਜ ਆਦਿ ਸਮੇਤ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੜਕ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਸੜਕ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਇਸ ਮੌਕੇ ਕੌਂਸਲਰ ਸ਼ਬਨਮ ਦੁੱਗਲ, ਅਯੂਬ ਦੁੱਗਲ, ਬਲਾਕ ਪ੍ਰਧਾਨ ਅਮਿਤ ਸੁਮਨ, ਬੂਥ ਪ੍ਰਧਾਨ ਗੁਲਜ਼ਾਰੀ ਲਾਲ ਕੌਲ, ਸਿਧਾਰਥ, ਵਿੱਕੀ, ਰਵੀ ਸੁਮਨ, ਮਿੰਟੂ ਸੁਮਨ, ਕੁਲਵੰਤ ਰਾਏ, ਅਨਿਲ ਕੁਮਾਰ ਮਿਨੀਆ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

By admin

Related Post