Breaking
Sun. Oct 12th, 2025

ਬੀ.ਐਲ.ਓਜ਼ ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਦਿੱਤੀ ਸਿਖ਼ਲਾਈ

ਜਲੰਧਰ 9 ਜੁਲਾਈ (ਨਤਾਸ਼ਾ)– ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਹੁਕਮਾਂ ’ਤੇ ਵਿਧਾਨ ਸਭਾ ਹਲਕਾ ਜਲੰਧਰ, ਉੱਤਰੀ ਨਾਲ ਸਬੰਧਤ ਬੀ.ਐਲ.ਓਜ਼ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਸਿਖ਼ਲਾਈ ਪ੍ਰਦਾਨ ਕੀਤੀ ਗਈ।

ਸਥਾਨਕ ਡੀ.ਏ.ਵੀ. ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ ਕਰਵਾਏ ਗਏ ਟ੍ਰੇਨਿੰਗ ਸੈਸ਼ਨ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-036 ਜਲੰਧਰ ਉੱਤਰੀ-ਕਮ-ਵਧੀਕ ਮੁੱਖ ਪ੍ਰਸ਼ਾਸਕ, ਜੇ.ਡੀ.ਏ. ਜਲੰਧਰ ਦਰਬਾਰਾ ਸਿੰਘ ਰੰਧਾਵਾ ਨੇ ਸਮੂਹ ਬੀ.ਐਲ.ਓਜ਼ ਨੂੰ ਵੋਟਰ ਸੂਚੀਆਂ ਸਬੰਧੀ ਦਿੱਤੀ ਜਾ ਰਹੀ ਸਿਖ਼ਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਬੀ.ਐਲ.ਓਜ਼ ਨੂੰ 4 ਬੈਚਾ ਵਿੱਚ ਵੰਡ ਕੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਸੋਸਾਇਟੀ, ਜਲੰਧਰ ਗੁਰਵਿੰਦਰਜੀਤ ਸਿੰਘ ਵੀ ਮੌਜੂਦ ਸਨ।

ਚੋਣ ਕਮਿਸ਼ਨ ਵੱਲੋਂ ਟ੍ਰੇਨਿੰਗ ਉਪਰੰਤ ਪ੍ਰਸ਼ਨ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਦਾ ਜਵਾਬ ਬੀ.ਐਲ.ਓਜ਼ ਨੇ ਟ੍ਰੇਨਿੰਗ ਦੌਰਾਨ ਹੀ ਦੇਣਾ ਸੀ। ਬੀ.ਐਲ.ਓਜ਼ ਨੂੰ ਕੰਮ ਸਬੰਧੀ ਉਤਸ਼ਾਹਿਤ ਕਰਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਪਾਰਟੀਸਿਪੇਸ਼ਨ ਪੱਤਰ ਵੀ ਪ੍ਰਦਾਨ ਕੀਤੇ ਗਏ।

ਇਸ ਮੌਕੇ ਚੋਣ ਸਟਾਫ਼, ਪਹਿਲੇ ਬੈਚ ਨਾਲ ਸਬੰਧਤ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਵੀ ਮੌਜੂਦ ਸਨ।

By admin

Related Post