Breaking
Sun. Sep 21st, 2025

ਡਿਪਟੀ ਕਮਿਸ਼ਨਰ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਡਿਪਟੀ ਕਮਿਸ਼ਨਰ

ਜਲੰਧਰ 16 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਵਿੱਚ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੇ ਘਰ ਜਾ ਕੇ ਉਹਨਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੁਖੀ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਪਰਿਵਾਰ ਦੇ ਨਾਲ ਖੜ੍ਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 114 ਸਾਲਾ ਦੌੜਾਕ ਫੌਜਾ ਸਿੰਘ ਦੇ ਜਾਣ ਨਾਲ ਨਾ ਸਿਰਫ਼ ਪੰਜਾਬ ਸਗੋਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਹਰ ਪੰਜਾਬੀ ਦੀਆਂ ਅੱਖਾਂ ਨਮ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੜਕ ਹਾਦਸੇ ਦੌਰਾਨ ਟੱਕਰ ਮਾਰਨ ਵਾਲੇ ਚਾਲਕ ਨੂੰ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਚਾਲਕ ‘ਤੇ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਜੋ ਘਾਟਾ ਪਿਆ ਹੈ, ਉਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹਮੇਸ਼ਾ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ।

ਜਿਕਰਯੋਗ ਹੈ ਕਿ ਸੋਮਵਾਰ ਨੂੰ ਫੌਜਾ ਸਿੰਘ ਆਪਣੇ ਜੱਦੀ ਪਿੰਡ ਵਿੱਚ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ। ਇਸ ਦੌਰਾਨ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

By admin

Related Post