Breaking
Sat. Oct 11th, 2025

ਆਸ ਕਿਰਨ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਵਿਖੇ “ਸ਼ਬਦ ਗੁਰੂ ਸਮਾਗਮ” ਆਯੋਜਿਤ

ਆਸ ਕਿਰਨ ਨਸ਼ਾ ਛੁਡਾਊ ਕੇਂਦਰ

ਹੁਸ਼ਿਆਰਪੁਰ 2 ਸਤੰਬਰ ( ਤਰਸੇਮ ਦੀਵਾਨਾ ) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਹਿੱਤ “ਸ਼ਬਦ ਗੁਰੂ ਸਮਾਗਮ” ਦਾ ਆਯੋਜਨ ਹੁਸ਼ਿਆਰਪੁਰ ਵਿਖੇ ਟਾਂਡਾ ਬਾਈਪਾਸ ਰੋਡ ਸਥਿਤ ਆਸ ਕਿਰਨ ਨਸ਼ਾ ਛੁਡਾਊ ਕੇਂਦਰ ਵਿਖੇ ਕਰਵਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ ਭਟੋਲੀਆਂ ਵਾਲੇ ਦੇ ਜਥਿਆਂ ਵਲੋਂ ਕੀਰਤਨ ਅਤੇ ਡਾ ਮਨਮੋਹਨਜੀਤ ਸਿੰਘ, ਸ ਨਵਪ੍ਰੀਤ ਸਿੰਘ ਮੰਡਿਆਲਾ, ਸ ਜਗਜੀਤ ਸਿੰਘ ਗਣੇਸ਼ਪੁਰ, ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਗੁਰਮਤਿ ਵੀਚਾਰਾਂ ਦੀ ਸਾਂਝ ਪਾਈ।

ਸਟੇਜ ਸਕੱਤਰ ਦੀ ਭੂਮਿਕਾ ਖੇਤੀ ਮਾਹਰ ਡਾ. ਅਰਬਿੰਦ ਸਿੰਘ ਧੂਤ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਇਸ ਸਮਾਗਮ ਅੰਮ੍ਰਿਤਸਰ ਨਿਵਾਸੀ ਸ ਗੁਰਲਾਲ ਸਿੰਘ ਚੌਹਾਨ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ ਜਗਦੀਪ ਕੌਰ, ਸ ਸੁਰਿੰਦਰ ਸਿੰਘ, ਕੇਂਦਰ ਦੇ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ, ਸਟੇਟ ਐਵਾਰਡੀ ਸ ਬਹਾਦਰ ਸਿੰਘ ਸਿੱਧੂ, ਸ ਰੁਪਿੰਦਰ ਸਿੰਘ ਮਾਹਿਲਪੁਰੀ, ਸ ਗੁਰਪ੍ਰੀਤ ਸਿੰਘ ਪਥਿਆਲ, ਕਮਲਜੀਤ ਸਿੰਘ ਕਬੀਰਪੁਰ, ਭੁਪਿੰਦਰ ਸਿੰਘ, ਬਲਜੀਤ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ ਅਤੇ ਕੇਂਦਰ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜੋਨਲ ਪ੍ਰਧਾਨ ਸ ਜਗਜੀਤ ਸਿੰਘ ਗਣੇਸ਼ਪੁਰ ਵਲੋਂ ਬਾਹਰੋਂ ਆਉਣ ਵਾਲੀਆਂ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

By admin

Related Post