25 ਨਵੰਬਰ ਨੂੰ ਪੈਨਸ਼ਨ ਦੀ ਮੰਗ ਨੂੰ ਲੈ ਕੇ ਕਰਨਗੇ ਦਿੱਲੀ ਕੂਚ
ਹੁਸ਼ਿਆਰਪੁਰ 29 ਸਤੰਬਰ (ਤਰਸੇਮ ਦੀਵਾਨਾ)- ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ 1 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਤੇ ਅਧਿਆਪਕ ਅਤੇ ਕਰਮਚਾਰੀ ਬੈਠਣਗੇ ਤੇ ਜੇਕਰ ਸਾਡੀ ਮੰਗ ਨੂੰ ਅਣਗੋਲਿਆ ਤਾਂ 25 ਨਵੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ । ਇਸ ਬਾਰੇ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ, ਪ੍ਰਧਾਨ ਦਵਿੰਦਰ ਸਿੰਘ ਹੁਸ਼ਿਆਰਪੁਰ, (ਸੀਨੀਅਰ ਆਗੂ) ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, (ਆਗੂ) ਚਰਨਜੀਤ ਸਿੰਘ ਹੁਸ਼ਿਆਰਪੁਰ, ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਅਧਿਆਪਕਾਂ ਦਾ ਮਾਨ ਸਨਮਾਨ ਸਮਾਜਿਕ ਸੁਰੱਖਿਆ ਵਿੱਚ ਹੈ ਜੋਂ ਕਿ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹੈ।
ਉਹਨਾਂ ਦੱਸਿਆ ਕਿ ਰਾਜ ਸਰਕਾਰ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ ਤੇ ਜਾਰੀ ਕੀਤਾ ਅਧੂਰਾ ਨੋਟੀਫਿਕੇਸ਼ਨ ਵੀ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ ਤੇ ਚੌਥੀ ਦੀਵਾਲੀ ਵੀ ਪੈਨਸ਼ਨ ਵਿਹੂਣੇ ਹੀ ਮਨਾਉਣ ਨੂੰ ਮਜ਼ਬੂਰ ਹੋਣਗੇ ਉੱਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂਪੀਐਸ ਥੋਪ ਕੇ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ ਵਿੱਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ । ਤਾਜ਼ਾ ਪੀਐਫਆਰਡੀਏ ਦੇ ਜਾਰੀ ਆਂਕੜਿਆ ਅਨੁਸਾਰ ਕੇਂਦਰ ਦੇ 30 ਲੱਖ ਕਰਮਚਾਰੀਆਂ ਚੋਂ 90 ਹਜ਼ਾਰ ਨੇ ਹੀ ਯੂਪੀਐਸ ਨੂੰ ਚੁਣਿਆ ਕਹਿਣ ਦਾ ਭਾਵ ਮਹਿਜ਼ 3% ਕਰਮਚਾਰੀਆਂ ਨੇ ਇਸ ਨੂੰ ਚੁਣਿਆ ਹੈ ਜਦੋਂਕਿ 97% ਨੇ ਇਸ ਨੂੰ ਨਕਾਰਿਆ ਹੈ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਪੈਨਸ਼ਨ ਪ੍ਰਣਾਲੀ ਵੀ ਓਪੀਐਸ ਦਾ ਬਦਲ ਨਹੀਂ ਬਣ ਸਕਦੀ।
ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ
ਇਸ ਮੌਕੇ ਆਗੂ ਸੰਜੀਵ ਧੂਤ, ਤਿਲਕ ਰਾਜ, ਪ੍ਰਿਤਪਾਲ ਸਿੰਘ ਚੌਟਾਲਾ, ਬਹਾਦਰ ਸਿੰਘ, ਲੈਕਚਰਾਰ ਗੁਰਨਾਮ ਸਿੰਘ ਹੁਸ਼ਿਆਰਪੁਰ, ਮਲਕੀਤ ਸਿੰਘ, ਚਰਨਜੀਤ ਸਿੰਘ, ਦੀਪਕ ਕੁੰਡਲ ਨੇ ਕਿਹਾ ਕਿ ਪਹਿਲਾਂ ਇਹ ਹੜਤਾਲ ਪੰਜ ਸਤੰਬਰ ਨੂੰ ਹੋਣੀ ਸੀ ਪਰ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਕਾਰਨ ਇਹ ਮੁਲਤਵੀ ਕਰ 1 ਅਕਤੂਬਰ ਨੂੰ ਹੁਣ ਤੈਅ ਕੀਤੀ ਗਈ ਹੈ।ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ।
ਇਸ ਹੜਤਾਲ ਦੇ ਵਿੱਚ ਪੰਜਾਬ ਦੇ ਸਮੂਹ ਐਨਪੀਐਸ ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ। ਇਸ ਮੌਕੇ ਤੇ ਆਗੂ ਅਰਵਿੰਦ ਪਠਾਣੀਆਂ, ਕਰਨਵੀਰ ਸ਼ਰਮਾ, ਜਗਮੋਹਨ ਸਿੰਘ , ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਲੈਕਚਰਾਰ, ਲੈਕਚਰਾਰ ਸੰਜੀਵ ਕੁਮਾਰ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਨਸਰਾਲਾ, ਸੰਜੀਵ ਸਿੰਘ ਆਦਮਵਾਲ, ਸੰਦੀਪ ਬਾਗਪੁਰ, ਦੀਪਕ ਸ਼ਰਮਾ, ਗੁਲਸ਼ਨ ਕੁਮਾਰ, ਨੀਰਜ, ਹਰੀਸ਼ ਪੁਰੀ, ਸਚਿਨ ਨਲੋਈਆਂ, ਮਨਪ੍ਰੀਤ ਸਿੰਘ, ਜਤਿੰਦਰ, ਹੇਮੰਤ ਮਹਿਤਾ, ਮੈਡਮ ਅਮਿਤਾ ਸ਼ਰਮਾ, ਮੈਡਮ ਰਮਨਦੀਪ ਸੈਣੀ, ਸਚਿਨ ਕੁਮਾਰ, ਸਰਬਜੀਤ ਸਿੰਘ ਡੱਫਰ, ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ।

