ਹੁਸ਼ਿਆਰਪੁਰ, 29 ਸਤੰਬਰ (ਤਰਸੇਮ ਦੀਵਾਨਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ 23 ਨਵੰਬਰ ਨੂੰ ਦੀਨਾ ਕਾਂਗੜ, ਮੋਗਾ ਵਿਖੇ ਵੱਡੇ ਪੱਧਰ ’ਤੇ ਮਨਾਏ ਜਾਣ ਦੇ ਫੈਸਲਾ ਸਬੰਧੀ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਜਿਲਾ ਹੁਸ਼ਿਆਰਪੁਰ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਹੁਸ਼ਿਆਰਪੁਰ ਵਿਖੇ 01 ਅਕਤੂਬਰ ਦਿਨ ਬੁੱਧਵਾਰ ਨੂੰ ਹੋਵੇਗੀ ਜਿਸ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੇ ਦੁਆਬਾ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ ਤੇ ਆਪਣੇ ਵਿਚਾਰ ਸਾਂਝੇ ਕਰਨਗੇ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਰਮਿਕ ਆਜ਼ਾਦੀ ਲਈ ਆਪਣਾ ਸਰਬੋਤਮ ਬਲੀਦਾਨ ਦਿੱਤਾ ਸੀ ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਅਤੇ ਹਿੰਦੂਤਵਾ ਦੀਆਂ ਤਾਕਤਾਂ ਨੇ ਉਸ ਬਲੀਦਾਨ ਨੂੰ ਨਜ਼ਰਅੰਦਾਜ਼ ਕਰਦਿਆਂ ਸਿੱਖਾਂ ਉੱਤੇ 1984 ਤੋਂ ਲੈ ਕੇ ਅੱਜ ਤੱਕ ਤਸੱਦਦ ਅਤੇ ਕਤਲੇਆਮ ਕੀਤਾ ਜਿਸ ਨੂੰ ਦੁਨੀਆਂ ਪੱਧਰ ਤੇ ਇਸ ਵੱਡੇ ਇਕੱਠ ਵਿੱਚ ਨੰਗਿਆਂ ਕੀਤਾ ਜਾਵੇਗਾ।
ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਹਰ ਧਰਮ, ਹਰ ਵਰਗ ਅਤੇ ਹਰ ਪੱਖ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਮਨੁੱਖਤਾ ਲਈ ਇੱਕ ਸਾਂਝਾ ਸੁਨੇਹਾ ਬਣਾਉਣ ਯੋਗਦਾਨ ਪਾਉਣ ਤੇ ਪਾਰਟੀ ਦੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਤਾਂ ਜੋ ਪ੍ਰੋਗਰਾਮ ਨੂੰ ਇਤਿਹਾਸਕ ਅਤੇ ਵੱਡੇ ਪੱਧਰ ’ਤੇ ਮਨਾਇਆ ਜਾ ਸਕੇ।