ਜਲੰਧਰ 15 ਨਵੰਬਰ (ਬਿਊਰੋ)- ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ, ਇੰਡੀਆ ਦੀ ਵਿਸ਼ੇਸ਼ ਮੀਟਿੰਗ ਜਲੰਧਰ ਦੇ ਇੱਕ ਨਿੱਜੀ ਹੋਟਲ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਜੰਡੂ ਸਿੰਘਾ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਵਿੱਚ ਪਹੁੰਚਣ ਤੇ ਸਾਰੇ ਮੈਂਬਰਾਂ ਵੱਲੋਂ ਉਹਨਾਂ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਦਲਵੀਰ ਸਿੰਘ ਕਲੋਈਆ ਵੱਲੋਂ ਕੀਤੀ ਗਈ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਜਲੰਧਰ ਦੇ ਬਹੁਤ ਸਾਰੇ ਪੱਤਰਕਾਰ ਪਹੁੰਚੇ, ਜਿਨ੍ਹਾਂ ਨੇ ਆਪਣੇ-ਆਪਣੇ ਵਿਚਾਰ ਰੱਖੇ ਅਤੇ ਐਸੋਸੀਏਸ਼ਨ ਨੂੰ ਅੱਗੇ ਵਧਾਉਣ ਲਈ ਵਿਚਾਰ ਦਿੱਤੇ। ਫੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ ਗਈ ਅਤੇ ਨਾਲ ਹੀ ਕਿਹਾ ਕਿ ਅਗਰ ਕਿਸੇ ਪੱਤਰਕਾਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਤਕਲੀਫ ਹੁੰਦੀ ਹੈ ਤਾਂ ਐਸੋਸੀਏਸ਼ਨ ਹਮੇਸ਼ਾ ਉਹਨਾਂ ਦੇ ਨਾਲ ਖੜ੍ਹੀ ਹੈ।
ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਜੀ ਵੱਲੋਂ ਸਾਰੇ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ
ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਜੀ ਵੱਲੋਂ ਸਾਰੇ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਕਿਹਾ ਕਿ ਅਸੀਂ ਸਾਰੇ ਇਕੱਠੇ ਹਾਂ। ਅਗਰ ਕਿਸੇ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤੁਸੀਂ ਬੇਝਿਜਕ ਫੋਨ ਕਰ ਸਕਦੇ ਹੋ ਅਤੇ ਅਸੀਂ ਉਹਨਾਂ ਦੇ ਨਾਲ ਹਮੇਸ਼ਾ ਖੜੇ ਹਾਂ। ਨਾਲ ਹੀ ਉਹਨਾਂ ਨੇ ਇੱਕ ਫੈਸਲਾ ਲਿਆ ਕਿ ਪਿਛਲੇ ਸਾਲ ਕਿਸ਼ਨਗੜ੍ਹ ਇੱਕ ਯੂਨਿਟ ਤਿਆਰ ਕੀਤਾ ਗਿਆ ਸੀ ਜਿਸ ਨੂੰ ਅੱਜ ਖਤਮ ਕਰ ਦਿੱਤਾ ਹੈ ਅਤੇ ਨਾਲ ਹੀ ਜ਼ਿਲ੍ਹਾ ਜਲੰਧਰ ਲਈ ਜਨਰਲ ਸਕੱਤਰ ਅਵਤਾਰ ਸਿੰਘ ਮਾਧੋਪੁਰੀ ਨੂੰ ਬਣਾ ਦਿੱਤਾ। ਉਹਨਾਂ ਨੇ ਅਵਤਾਰ ਸਿੰਘ ਮਾਧੋਪੁਰੀ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਜਸਵਿੰਦਰ ਸਿੰਘ ਆਜ਼ਾਦ ਨੇ ਕਿਹਾ ਕਿ ਅਸੀਂ ਜਲਦ ਹੀ ਜਲੰਧਰ ਦੇ ਪ੍ਰਸ਼ਾਸਨ ਨੂੰ ਵੀ ਮਿਲਾਂਗੇ ਅਤੇ ਲੋਕਾਂ ਦੀ ਸੁਵਿਧਾ ਲਈ ਕੋਈ ਨਾ ਕੋਈ ਪ੍ਰੋਗਰਾਮ ਉਲੀਕਾਂਗੇ।
ਇਸ ਮੌਕੇ ਤੇ ਜਸਵੀਰ ਸਿੰਘ ਸੋਢੀ, ਦਵਿੰਦਰ ਸਿੰਘ, ਦਲਜੀਤ ਸਿੰਘ ਕਲਸੀ, ਰਣਜੀਤ ਸਿੰਘ ਬੈਂਸ, ਬਲਵੀਰ ਕਰਮ, ਕਰਮਵੀਰ, ਸੰਦੀਪ ਵਿਰਦੀ, ਸੁਰਜੀਤ ਸਿੰਘ, ਸੰਦੀਪ ਸਿੰਘ, ਅਰੁਣ ਚੋਪੜਾ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਮਨ ਪ੍ਰੀਤ, ਲੱਕੀ, ਸਰਬਜੀਤ ਸਿੰਘ, ਅਸ਼ੋਕ ਭਗਤ, ਧਰਮਵੀਰ, ਰਜਿੰਦਰ ਭੱਟੀ, ਸੰਜੀਵ ਕੁਮਾਰ, ਯੋਗਰਾਜ ਸਿੰਘ ਦਿਓਲ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪੱਤਰਕਾਰ ਮੌਜੂਦ ਸਨ।

