Breaking
Mon. Nov 17th, 2025

ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਵੱਲੋਂ ਹਰਦੇਵ ਸਿੰਘ ਕੌਂਸਲ ਦਾ ਕੀਤਾ ਸਨਮਾਨ

ਮੀਰੀ ਪੀਰੀ ਸੇਵਾ ਸਿਮਰਨ ਕਲੱਬ

• ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ‘ਚ ਸ਼ਾਮਿਲ ਹੋਣ ‘ਤੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 16 ਨਵੰਬਰ (ਤਰਸੇਮ ਦੀਵਾਨਾ)- ਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ. ਹੁਸ਼ਿਆਰਪੁਰ ਵੱਲੋਂ ਚੇਅਰਮੈਨ ਸਰਬਜੀਤ ਸਿੰਘ ਬਡਵਾਲ, ਮੁੱਖ ਸਲਾਹਕਾਰ ਜਸਵਿੰਦਰ ਸਿੰਘ ਪਰਮਾਰ ਤੇ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਦੀ ਅਗਵਾਈ ਹੇਠ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਿਲ ਹੋਣ ‘ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਅਤੇ ਮੁੱਖ ਸਲਾਹਕਾਰ ਜਸਵਿੰਦਰ ਸਿੰਘ ਪਰਮਾਰ ਨੇ ਕਿਹਾ ਕਿ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧ ਰੱਖਦੇ ਹਰਦੇਵ ਸਿੰਘ ਕੌਂਸਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸਮੇਤ ਹੋਰ ਅਹਿਮ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇਣ ਦੇ ਨਾਲ ਨਾਲ ਅਕਾਲੀ ਦਲ 1920, ਲੋਕ ਇਨਸਾਫ ਪਾਰਟੀ ਦੇ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਵੱਜੋਂ ਵੀ ਸੇਵਾਵਾਂ ਦਿੱਤੀਆਂ ਸਨ ਜਿਸ ਦੇ ਚੱਲਦਿਆਂ ਹੁਣ ਉਹਨਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੇਰਨਾ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਵਿੱਚ ਸ਼ਾਮਿਲ ਹੋਣ ਦਾ ਲਿਆ ਗਿਆ ਫ਼ੈਸਲਾ ਸਲਾਹੁਣਯੋਗ ਹੈ |

ਇਸ ਮੌਕੇ ਆਪਣੇ ਸੰਬੋਧਨ ਵਿੱਚ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਟਕਸਾਲੀ ਅਕਾਲੀ ਰਿਹਾ ਅਤੇ ਹੁਣ ਉਨ੍ਹਾਂ ਨੂੰ ਵਾਪਾਸ ਆਪਣਿਆਂ ਜੜ੍ਹਾਂ ਨਾਲ ਜੁੜ ਕੇ ਵੱਡੀ ਖੁਸ਼ੀ ਹਾਸਿਲ ਹੋਈ ਹੈ ਉਹਨਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਗੁਰਬਿੰਦਰ ਸਿੰਘ ਪਲਾਹਾ, ਪ੍ਰਿੰ ਬਲਵੀਰ ਸਿੰਘ ਸੈਣੀ ਜਨਰਲ ਸਕੱਤਰ, ਪ੍ਰਿੰਸੀਪਲ ਹਰਦੀਪ ਸਿੰਘ,ਬਲਵੀਰ ਸਿੰਘ ਸੈਬ, ਜਗਤਾਰ ਸਿੰਘ ਬਡਵਾਲ, ਗੁਰਚਰਨ ਸਿੰਘ ਜਿੰਦ, ਹਰਕਮਲ ਸਿੰਘ ਬਿਲਖੂ,ਹਰਬਖਸ਼ਪਾਲ ਸਿੰਘ, ਸੁਖਦੀਪ ਸਿੰਘ ਭੱਚੂ ਕੈਨੇਡਾ, ਗੁਰਸੇਵਕ ਸਿੰਘ ਕੌਂਸਲ ਯੂਥ ਆਗੂ, ਅਜੀਤ ਸਿੰਘ ਸੋਨੂ, ਮਨਜੀਤ ਸਿੰਘ, ਇੰਦਰਪ੍ਰੀਤ ਸਿੰਘ ਬਡਵਾਲ, ਅਰਸ਼ਦੀਪ ਸਿੰਘ ਵਡਵਾਲ ਵੀ ਮੌਜੂਦ ਸਨ |

By admin

Related Post