Breaking
Fri. Jan 23rd, 2026

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 13 ਫਰਵਰੀ ਨੂੰ ਸ੍ਰੀ ਖੁਰਾਲਗੜ ਸਾਹਿਬ ਵਿਖੇ ਮਨਾਏ ਜਾਣਗੇ – ਸੰਤ ਸਮਾਜ

ਸਤਿਗੁਰੂ ਰਵਿਦਾਸ ਮਹਾਰਾਜ

ਹੁਸ਼ਿਆਰਪੁਰ 22 ਜਨਵਰੀ (ਤਰਸੇਮ ਦੀਵਾਨਾ)- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਜੀ ਦੀ ਅਗਵਾਈ ਹੇਠ ਅਤੇ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਅਤੇ ਸ੍ਰੀ ਖੁਰਾਲਗੜ ਸਾਹਿਬ ਵਿਖੇ ਸਕੂਲ, ਕਾਲਿਜ, ਹਸਪਤਾਲ ਵਰਗੇ ਪ੍ਰੋਜੈਕਟ ਉਸਾਰੀ ਲਈ ਯਤਨ ਕਰਨੇ ਅਤੇ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਦੀ ਜਮੀਨ ਤੋਂ ਕਬਜਾ ਛਡਾਉਣ ਲਈ ਰਣਨੀਤੀ ਤਿਆਰ ਕਰਨਾ ਅਤੇ ਸੁਸਾਇਟੀ ਦੇ ਹੋਰ ਕਾਰਜਾਂ ਦੀ ਸਮੀਖਿਆ ਕਰਨਾ ਸੀ।

ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 13 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੁਸਾਇਟੀ ਵਲੋੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਪੂਰਵਕ ਮਨਾਇਆ ਜਾਵੇਗਾ, ਜਿਸ ਵਿੱਚ ਸ਼ਾਮਲ ਹੋਣ ਲਈ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਓਨਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਲਈ ਸੰਤਾਂ ਮਹਾਂਪੁਰਸ਼ਾਂ ਵਲੋੰ ਵੱਡੀ ਸੇਵਾ ਨਿਭਾਈ ਜਾ ਰਹੀ ਹੈ।

ਸ੍ਰੀ ਖੁਰਾਲਗੜ ਸਾਹਿਬ ਵਿਖੇ ਵੱਡੇ ਪ੍ਰੋਜੈਕਟ ਉਸਾਰਨ ਲਈ ਯਤਨ ਸ਼ਲਾਘਾਯੋਗ ਕਦਮ ਹੈ

ਇਸ ਮੌਕੇ ਸੰਤ ਪਰਮਜੀਤ ਦਾਸ ਕੈਸ਼ੀਅਰ, ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ, ਸੰਤ ਬਲਵੰਤ ਸਿੰਘ ਡਿੰਗਰੀਆਂ ਮੀਤ ਪ੍ਰਧਾਨ, ਸੰਤ ਰਮੇਸ਼ ਦਾਸ ਸ਼ੇਰਪੁਰ ਢਕੌਂ ਨੇ ਸਾਂਝੇ ਬਿਆਨ ‘ਚ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ 13 ਫਰਵਰੀ ਨੂੰ ਸ੍ਰੀ ਖੁਰਾਲਗੜ ਸਾਹਿਬ ਪਹੁੰਚਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਨਾਂ ਮਹਾਂਪੁਰਸ਼ਾਂ ਨੇ ਕਿਹਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਵੱਡੇ ਪ੍ਰੋਜੈਕਟ ਉਸਾਰਨ ਲਈ ਯਤਨ ਸ਼ਲਾਘਾਯੋਗ ਕਦਮ ਹੈ ਜਿਸਨੂੰ ਪੂਰਾ ਕਰਨ ਲਈ ਸਰਕਾਰ ਰਾਹੀਂ ਹੰਭਲਾ ਮਾਰਨ ਦੀ ਲੋੜ ਹੈ।

ਇਸ ਮੌਕੇ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਤਨ,ਮਨ ਨਾਲ ਸਹਿਯੋਗ ਕੀਤਾ ਜਾਵੇਗਾ। ਉਨਾਂ ਕਿਹਾ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹੁੰਮ ਹੁਮਾ ਕੇ ਪਹੁੰਚਣਗੀਆਂ।

ਇਸ ਮੌਕੇ ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਮਨਜੀਤ ਦਾਸ ਵਿਛੋਹੀ, ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮਨੋਹਰ ਦਾਸ,ਸੰਤ ਗੁਰਮੀਤ ਦਾਸ ,ਸੰਤ ਪ੍ਰੇਮ ਦਾਸ,ਸੰਤ ਚਰਨ ਦਾਸ, ਭੈਣ ਸੰਤੋਸ਼ ਕੁਮਾਰੀ ਨਾਰੀ ਸ਼ਕਤੀ ਫਾਉਦੇਸ਼ਨ, ਡੇਰਾ ਬੋਹਣ ਦੇ ਸੇਵਾਦਾਰ ਲਵਪ੍ਰੀਤ, ਡਾਇਰੈਕਟਰ ਰਿਟਾ. ਸਲਿੰਦਰ ਸਿੰਘ, ਸਮਾਜਸੇਵੀ ਚੰਦਨ ਕੁਮਾਰ, ਐਡਵੋਕੇਟ ਰੋਹਿਤ ਜੋਸ਼ੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜਰ ਸਨ।

By admin

Related Post