Breaking
Fri. Feb 27th, 2026

ਹਰਜੀਤ ਸਿੰਘ ਨੰਗਲ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਜਿਲਾ ਪ੍ਰਧਾਨ ਨਿਯੁਕਤ

ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ

ਹੁਸ਼ਿਆਰਪੁਰ, 26 ਫਰਵਰੀ (ਤਰਸੇਮ ਦੀਵਾਨਾ)- ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਗਿੰਦਾ ਝਾਂਸ ਨੇ ਚੇਅਰਮੈਨ ਇੰਡੀਆ ਕੁਲਦੀਪ ਸਿੰਘ ਖਾਂਬਾ ਅਤੇ ਇੰਡੀਆ ਪ੍ਰਧਾਨ ਹਰਦੇਵ ਸਿੰਘ ਕੌਂਸਲ ਨਾਲ ਸਲਾਹ ਮਸ਼ਵਰਾ ਕਰਕੇ ਭਾਈ ਘਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ ਦੇ ਪ੍ਰਧਾਨ ਹਰਜੀਤ ਸਿੰਘ ਨੰਗਲ ਨੂੰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦਾ ਜਿਲਾ ਪ੍ਰਧਾਨ ਹੁਸ਼ਿਆਰਪੁਰ ਨਿਯੁਕਤ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਜਨਰਲ ਸਕੱਤਰ ਇੰਡੀਆ ਗੁਰਦੇਵ ਸਿੰਘ ਪਵਾਰ ਐਕਸੀਅਨ ਰਿਟਾ. ਨੇ ਦੱਸਿਆ ਕਿ ਨਵੇਂ ਨਿਯੁਕਤ ਹੋਏ ਜਿਲਾ ਪ੍ਰਧਾਨ ਹਰਜੀਤ ਸਿੰਘ ਨੰਗਲ ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਨਾਲ ਉਹਨਾਂ ਨੇ ਸਮਾਜ ਵਿੱਚ ਆਪਣਾ ਵਿਲੱਖਣ ਰੁਤਬਾ ਬਣਾਇਆ ਹੋਇਆ ਹੈ।

ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰਗਨਾਈਜੇਸ਼ਨ ਦੇ ਜਥੇਬੰਦਕ ਢਾਂਚੇ ਨੂੰ ਚੁਸਤ ਦਰੁਸਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਅਧੀਨ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਗਿੰਦਾ ਵੱਲੋਂ ਪੰਜਾਬ ਭਰ ਵਿੱਚ ਵੱਖ-ਵੱਖ ਜਿਲਾ ਇਕਾਈਆਂ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ।

ਇਸੇ ਮਿਸ਼ਨ ਅਧੀਨ ਹੀ ਹਰਜੀਤ ਸਿੰਘ ਨੰਗਲ ਦੀ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਵਜੋਂ ਨਿਯੁਕਤੀ ਕਰਦਿਆਂ ਉਨ੍ਹਾਂ ਨੂੰ ਹਾਈ ਕਮਾਨ ਦੀ ਸਲਾਹ ਨਾਲ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦੇ ਤੁਰੰਤ ਗਠਨ ਦੇ ਅਧਿਕਾਰ ਦਿੱਤੇ ਗਏ ਹਨ ਨਵੇਂ ਨਿਯੁਕਤ ਕੀਤੇ ਗਏ ਜਿਲਾ ਪ੍ਰਧਾਨ ਹਰਜੀਤ ਸਿੰਘ ਨੰਗਲ ਨੇ ਆਪਣੀ ਇਸ ਨਿਯੁਕਤੀ ਲਈ ਇੰਡੀਆ ਚੇਅਰਮੈਨ ਕੁਲਦੀਪ ਸਿੰਘ ਖਾਂਬਾ, ਇੰਡੀਆ ਪ੍ਰਧਾਨ ਹਰਦੇਵ ਸਿੰਘ ਕੌਂਸਲ, ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਗਿੰਦਾ ਅਤੇ ਚੇਅਰਮੈਨ ਪੰਜਾਬ ਜਸਵੰਤ ਸਿੰਘ ਭੋਗਲ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

By admin

Related Post