Breaking
Fri. Mar 6th, 2026

ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਵੱਲੋਂ ਪੁਲਿਸ ਲਾਈਨ ਕਮਿਸ਼ਨਰੇਟ ਜਲੰਧਰ ਵਿਖੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੁਰਪ੍ਰੀਤ ਕੌਰ ਦਿਓ

ਇੰਟੀਗ੍ਰੇਟਿਡ ਕਮਾਂਡ ਕੰਟਰੋਲ ਸੈਂਟਰ ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਦੌਰਾ

ਜਲੰਧਰ 5 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰ ਡਿਵੀਜ਼ਨ (ਸੀਏਡੀ) ਅਤੇ ਮਹਿਲਾ ਕਾਰਜ, ਪੰਜਾਬ ਗੁਰਪ੍ਰੀਤ ਕੌਰ ਦਿਓ ਨੇ ਕਮਿਸ਼ਨਰੇਟ, ਜਲੰਧਰ ਅਧੀਨ ਪੁਲਿਸ ਲਾਈਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਮਿਸ਼ਨਰ ਪੁਲਿਸ ਜਲੰਧਰ ਧਨਪ੍ਰੀਤ ਕੌਰ ਸਮੇਤ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡਿਪਟੀ ਕਮਿਸ਼ਨਰ ਪੁਲਿਸ ਮਨਪ੍ਰੀਤ ਸਿੰਘ ਢਿੱਲੋਂ ਅਤੇ ਹੋਰ ਜੀ.ਓ ਅਫ਼ਸਰ ਅਤੇ ਮੁੱਖ ਅਫ਼ਸਰਾਂ ਨੇ ਸ਼ਿਰਕਤ ਕੀਤੀ।

ਸਪੈਸ਼ਲ ਡੀ.ਜੀ.ਪੀ. ਨੇ ਆਪਣੇ ਦੌਰੇ ਦੌਰਾਨ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ‘ਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਸਬੰਧੀ ਅਗਲੇਰੀਆਂ ਕਾਰਵਾਈਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਵਿਸ਼ੇਸ਼ ਓਪਰੇਸ਼ਨ ਪਲਾਨ ਜਾਰੀ ਕਰਨ ਨੂੰ ਕਿਹਾ, ਜਿਸ ਨਾਲ ਛੋਟੇ ਕ੍ਰਾਈਮ ‘ਤੇ ਨੱਥ ਪਾਈ ਜਾ ਸਕੇ। ਉਨ੍ਹਾਂ ਨੇ ਪੁਲਿਸ ਨਾਕਿਆਂ ਨੂੰ ਹਾਈਟੈੱਕ ਕਰਨ ਅਤੇ ਨਾਕੇ ‘ਤੇ ਤਾਇਨਾਤ ਕਰਮਚਾਰੀਆਂ ਨਾਲ ਰਾਬਤਾ ਰੱਖਣ ਲਈ ਵਾਕੀ-ਟਾਕੀ ਸੈੱਟ ਦੀ ਵਰਤੋਂ ਨੂੰ ਤਰਜੀਹ ਦਿੱਤੀ। ਉਨ੍ਹਾਂ ਨੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ, ਢੁੱਕਵੇਂ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਕਰਨ ਅਤੇ ਸਟੇਸ਼ਨ ਕੰਪਲੈਕਸ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ।

ਸਪੈਸ਼ਲ ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਨੂੰ ਵੀ ਸੁਣਿਆ

ਸਪੈਸ਼ਲ ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਨੂੰ ਵੀ ਸੁਣਿਆ। ਅਧਿਕਾਰੀਆਂ ਵੱਲੋਂ ਉਠਾਏ ਗਏ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿੱਥੇ ਵੀ ਸੰਭਵ ਹੋ ਸਕੇ, ਤੁਰੰਤ ਹੱਲ ਪ੍ਰਦਾਨ ਕੀਤੇ ਗਏ। ਪ੍ਰਾਇਮਰੀ ਮੰਗਾਂ ਵਿੱਚੋਂ ਇੱਕ ਉਨ੍ਹਾਂ ਦੀ ਕੁਸ਼ਲਤਾ ਅਤੇ ਵਰਕਫਲੋ ਨੂੰ ਵਧਾਉਣ ਲਈ ਕੰਪਿਊਟਰ ਪੈਰੀਫਿਰਲ ਦੀ ਵਿਵਸਥਾ ਸੀ।ਇਸ ਲੋੜ ਦੀ ਮਹੱਤਤਾ ਨੂੰ ਸਵੀਕਾਰ ਕਰਦੇ ਹੋਏ ਸਪੈਸ਼ਲ ਡੀ.ਜੀ.ਪੀ. ਨੇ ਇਹ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਬੇਨਤੀ ਨੂੰ ਮਨਜ਼ੂਰੀ ਦਿੱਤੀ।

ਸਪੈਸ਼ਲ ਡੀ.ਜੀ.ਪੀ. ਵੱਲੋਂ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਅਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਦੌਰਾ ਕੀਤਾ ਗਿਆ। ਆਈ.ਸੀ.ਸੀ.ਸੀ. ਕੰਟਰੋਲ ਸੈਂਟਰ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਅਤੇ ਤਾਇਨਾਤ ਕਰਮਚਾਰੀਆਂ ਨੂੰ ਕੰਮਕਾਜ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਆਏ ਆਨਲਾਈਨ ਧੋਖੇ ਦੇ ਸ਼ਿਕਾਰ ਦਰਖਾਸਤਕਰਤਾ ਦੀਆਂ ਦਰਖਾਸਤਾਂ ਨੂੰ ਵਾਚਿਆ ਗਿਆ ਅਤੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕਰਨ ਨੂੰ ਕਿਹਾ ਗਿਆ। ਇਸ ਮੌਕੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।

By admin

Related Post