Breaking
Mon. Mar 16th, 2026

ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਰਾਸ਼ਟਰੀ ਸੀਨੀਅਰ ਮੀਤ ਪ੍ਰਧਾਨ ਬਣੇ ਸਾਬਕਾ ਕੈਬਨਿਟ ਮੰਤਰੀ ਠੰਡਲ, ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ

ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸਮਰਪਿਤ ਭਾਵਨਾ ਨਾਲ ਕੰਮ ਕਰਾਂਗਾ : ਠੰਡਲ

ਹੁਸ਼ਿਆਰਪੁਰ 16 ਮਾਰਚ (ਤਰਸੇਮ ਦੀਵਾਨਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ, ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੂੰ ਐਸ.ਸੀ. ਵਿੰਗ ਦਾ ਰਾਸ਼ਟਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਸੋਹਣ ਸਿੰਘ ਠੰਡਲ ਵੱਲੋਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਮਿਹਨਤ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਨੁਮਾਇੰਦਿਆਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਮਾ. ਰਸ਼ਪਾਲ ਸਿੰਘ ਜਲਵੇੜਾ, ਜਰਨੈਲ ਸਿੰਘ ਖਾਲਸਾ ਬੱਡੋ, ਤਰਲੋਚਨ ਸਿੰਘ ਟੋਡਰਪੁਰ, ਜਸਵੀਰ ਸਿੰਘ ਭੱਟੀ, ਜਰਨੈਲ ਸਿੰਘ ਖਾਲਸਾ ਨਡਾਲੋਂ, ਡਾਕਟਰ ਜਸਵੀਰ ਸਿੰਘ ਅਜਨੋਹਾ, ਕੁਲਦੀਪ ਸਿੰਘ ਅਜਨੋਹਾ, ਗੁਰਪ੍ਰੀਤ ਸਿੰਘ ਡਾਂਡੀਆਂ, ਦੀਪਾ ਬੱਡੋ, ਰਾਜ ਕੁਮਾਰ ਭੂੰਗਰਨੀ, ਰਵੀ ਮਹਿਟੀਆਣਾ ਰਿੱਕੀ ਸਿੰਬਲੀ, ਸੋਢੀ ਸੈਣੀ ਫੁਗਲਾਣਾ ਅਤੇ ਹੋਰ ਪਾਰਟੀ ਨੁਮਾਇੰਦਿਆਂ ਵੱਲੋਂ ਸੋਹਨ ਸਿੰਘ ਠੱਡਲ ਦੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

By admin

Related Post