Breaking
Sat. Mar 21st, 2026

ਲਾਲੀ ਬਾਜਵਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਲਾਲੀ ਬਾਜਵਾ

ਹੁਸ਼ਿਆਰਪੁਰ 20 ਮਾਰਚ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਪਾਰਟੀ ਦੀ ਸੀਨੀਅਰ ਹਾਈਕਮਾਂਡ ਦਾ ਇਸ ਨਿਯੁਕਤੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਮੁੱਦਿਆਂ ਨੂੰ ਅਕਾਲੀ ਦਲ ਹੀ ਹੱਲ ਕਰਵਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਲਈ ਆਵਾਜ ਬੁਲੰਦ ਕਰਦਾ ਰਿਹਾ ਹੈ ਤੇ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਇਸਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਭਵਿੱਖ ਵਿੱਚ ਬਣਨ ਵਾਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ਵਿੱਚ ਸੂਬੇ ਦੀ ਵਾਗਡੋਰ ਅਕਾਲੀ ਦਲ ਨੂੰ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ ਹੈ।

By admin

Related Post