Breaking
Thu. Mar 26th, 2026

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ

ਸਿਵਲ ਹਸਪਤਾਲ

ਹੁਸ਼ਿਆਰਪੁਰ, 26 ਮਾਰਚ ( ਤਰਸੇਮ ਦੀਵਾਨਾ ) – ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ ਲਈ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਵਿੱਚ ਤੁਰੰਤ ਸਹਾਇਤਾ ਯਕੀਨੀ ਬਣਾਏਗੀ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਬਿਹਤਰ ਇਲਾਜ ਮਿਲ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਜ਼ਰੂਰਤ ਅਨੁਸਾਰ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਮਨਦੀਪ ਕੰਵਲ, ਡੀਐਫਪੀਓ ਡਾ: ਰਣਜੀਤ, ਐਸਐਮਓ ਡਾ: ਨੇਹਾ, ਐਸਐਮਓ ਡਾ: ਨਵਜੋਤ, ਸਿੰਘ ਡੀ ਆਰ ਵੈਸ਼ਾਲੀ, ਡਾ: ਕਾਜਲ, ਡਾ: ਰੁਪਿੰਦਰ, ਕੌਂਸਲਰ ਮਨਜੀਤ, ਗੋਪੀ, ਜਸਪਾਲ ਸੁਮਨ, ਅਰਜੁਨ, ਸੰਜੇ ਸ਼ਰਮਾ, ਬਲਵੀਰ ਸੈਣੀ ਆਦਿ ਹਾਜ਼ਰ ਸਨ।

By admin

Related Post