Breaking
Thu. Apr 2nd, 2026

ਸ਼ਮਸ਼ੇਰ ਭਾਰਦਵਾਜ ਅਤੇ ਸੂਰਜ ਸਿੰਘ ਆਰ ਟੀ ਆਈ ਵਿੰਗ ਰਾਹੀਂ ਲੋਕਾਂ ਨੂੰ ਦਿਵਾਉਣਗੇ ਇਨਸਾਫ਼ : ਤਲਵਾੜ, ਲਾਲੀ ਬਾਜਵਾ

ਸੂਰਜ ਸਿੰਘ

ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

ਹੁਸ਼ਿਆਰਪੁਰ 2 ਅਪ੍ਰੈਲ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਸਰਕਲ ਬਾਗਪੁਰ ਦੀ ਇੱਕ ਅਹਿਮ ਬੈਠਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਰਟੀ ਵਿੱਚ ਨਵੀਆਂ ਜ਼ਿੰਮੇਵਾਰੀਆਂ ਮਿਲਣ ‘ਤੇ ਵੱਖ-ਵੱਖ ਆਗੂਆਂ ਦਾ ਨਿੱਘਾ ਸਨਮਾਨ ਕੀਤਾ ਗਿਆ। ਬੈਠਕ ਦੌਰਾਨ ਲਾਲੀ ਬਾਜਵਾ ਉੱਪ ਪ੍ਰਧਾਨ ਪੰਜਾਬ, ਸੰਜੀਵ ਤਲਵਾੜ ਹਲਕਾ ਹੁਸ਼ਿਆਰਪੁਰ ਇੰਚਾਰਜ, ਸ਼ਮਸ਼ੇਰ ਸਿੰਘ ਭਾਰਦਵਾਜ ਉਪ ਪ੍ਰਧਾਨ, RTI ਸੈੱਲ (ਪੰਜਾਬ), ਸੂਰਜ ਸਿੰਘ ਜ਼ਿਲ੍ਹਾ ਪ੍ਰਧਾਨ RTI ਸੈੱਲ ਨੂੰ ਉਨ੍ਹਾਂ ਦੀਆਂ ਨਵੀਆਂ ਨਿਯੁਕਤੀਆਂ ਲਈ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਲਾਲੀ ਬਾਜਵਾ ਅਤੇ ਸੰਜੀਵ ਤਲਵਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਮਿਹਨਤੀ ਵਰਕਰਾਂ ਨੂੰ ਮਾਣ ਬਖ਼ਸ਼ਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਸ਼ਮਸ਼ੇਰ ਭਾਰਦਵਾਜ ਅਤੇ ਸੂਰਜ ਸਿੰਘ RTI ਵਿੰਗ ਦੇ ਮਾਧਿਅਮ ਨਾਲ ਪ੍ਰਸ਼ਾਸਨਿਕ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣਗੇ ਅਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਿਨ-ਰਾਤ ਕੰਮ ਕਰਨਗੇ।

ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਲਈ ਪਹਿਰਾ ਦਿੰਦਾ ਆਇਆ ਹੈ ਅਤੇ ਨਵੀਂ ਟੀਮ ਦੇ ਗਠਨ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਨੰਬਰਦਾਰ ਤੀਰਥ ਸਿੰਘ ਸਤੌਰ, ਕਮਲਪ੍ਰੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਨਿਰਮਲ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਪੰਚ, ਸ਼ੈਰੀ, ਰਮਨ, ਮਲਕੀਅਤ ਸਿੰਘ, ਅੰਕੁਸ਼, ਜੱਸੀ, ਧਰਮਵੀਰ ਸਿੰਘ, ਸੁਖਦੇਵ ਸਿੰਘ, ਮੰਗੀ ਕੱਕੋਂ, ਹਰਕਮਲ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮੀਤ ਸਿੰਘ,ਮਨੋਰ ਸਿੰਘ ਮਹਿੰਦੀਪੁਰ, ਤਰਲੋਚਨ ਸਿੰਘ, ਅਵਤਾਰ ਸਿੰਘ , ਵਾਲੀਆ ਆਦਿ ਅਤੇ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

By admin

Related Post