Breaking
Fri. Apr 3rd, 2026

ਪੰਜਾਬ ਸਰਕਾਰ ਨੇ ਸੂਬੇ ’ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ : ਮੋਹਿੰਦਰ ਭਗਤ

ਪੰਜਾਬ ਸਰਕਾਰ

ਕੈਬਨਿਟ ਮੰਤਰੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਲੋਕਾਂ ਦੇ ਹੋਏ ਰੂ-ਬਰੂ

ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ

ਜਲੰਧਰ 2 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਇਥੇ ਵਾਰਡ ਨੰ. 60, ਬਸਤੀ ਬਾਵਾ ਖੇਲ ਵਿਖੇ ਲੋਕਾਂ ਦੇ ਰੂ-ਬਰੂ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਸ਼ਾਨਦਾਰ ਕਾਰਜਕਾਲ ਦੌਰਾਨ ਸੂਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਸ ਦੀ ਕਥਨੀ ਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਉਪਰਾਲੇ ਅਤੇ ਭਲਾਈ ਯੋਜਨਾਵਾਂ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।

ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇ ਕੇ ਵੱਡੀ ਰਾਹਤ ਪਹੁੰਚਾਈ ਹੈ

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ, ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇ ਕੇ ਵੱਡੀ ਰਾਹਤ ਪਹੁੰਚਾਈ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੀ ਕਾਇਆ ਕਲਪ, ਖੇਡ ਬੁਨਿਆਦੀ ਢਾਂਚੇ ਦਾ ਮਜ਼ਬੂਤੀਕਰਨ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ, 65000 ਸਰਕਾਰੀ ਨੌਕਰੀਆਂ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਸਮੇਤ ਅਨੇਕਾਂ ਲੋਕ ਪੱਖੀ ਉਪਰਾਲੇ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕੀਤੀ ਗਈ ਹੈ, ਜਿਸ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਵੀ ਪੰਜਾਬ ਸਰਕਾਰ ਨੇ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

By admin

Related Post