Breaking
Sat. Apr 4th, 2026

ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਜੀ ਦੇ ਬੁੱਤ ਦੀ ਹੋਈ ਬੇਅਦਬੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਚਿਹਰਿਆ ਨੂੰ ਨੰਗਾ ਕਰਦੀ ਹੈ : ਬੇਗਮਪੁਰਾ ਟਾਈਗਰ ਫੋਰਸ

ਬੇਅਦਬੀ

ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਸਾਡੀ ਆਨ, ਬਾਨ ਅਤੇ ਸ਼ਾਨ ਹਨ : ਹੈਪੀ, ਬੰਟੀ, ਗੁਰਦੀਪ

ਹੁਸ਼ਿਆਰਪੁਰ 3 ਅਪ੍ਰੈਲ (ਤਰਸੇਮ ਦੀਵਾਨਾ ) – ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮ ਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖ਼ੇ ਹੋਈ ! ਮੀਟਿੰਗ ਵਿੱਚ ਬੰਟੀ ਹਰਿਆਣਾ ਪ੍ਰਧਾਨ ਹਲਕਾ ਸ਼ਾਮ ਚੁਰਾਸੀ ਅਤੇ ਗੁਰਦੀਪ ਸਿੰਘ ਬਲਾਕ ਪ੍ਰਧਾਨ ਮੇਹਟੀਆਣਾ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਚਿਹਰੇ ਨੂੰ ਨੰਗਾ ਕਰਦੀ ਹੈ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਅਖੌਤੀ ਅੱਤਵਾਦੀ ਅਤੇ ਏਜੰਸੀਆਂ ਦੇ ਏਜੰਟ ਗੁਰਪਤਵੰਤ ਸਿੰਘ ਪੰਨੂੰ ਅਤੇ ਉਸਦੀ ਸਹਿ ਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਵਿੱਚ ਸੁੱਟਿਆ ਜਾਵੇ।

ਫੋਰਸ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਬੇਗਮਪੁਰਾ ਟਾਈਗਰ ਫੋਰਸ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਇੱਕ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰੇਗੀ। ਉਹਨਾਂ ਕਿਹਾ ਕਿ ਸਰਕਾਰਾਂ ਦੀ ਮਿਲੀਭੁਗਤ ਨਾਲ ਪੰਜਾਬ ਅੰਦਰ ਕਈ ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ, ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਵੀ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ।

ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਦੋਵੇਂ ਸਰਕਾਰਾਂ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ

ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਦੋਵੇਂ ਸਰਕਾਰਾਂ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ ਅਤੇ ਪੰਜਾਬ ਪੁਲਿਸ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਉਨ੍ਹਾ ਨੇ ਪੰਜਾਬ ਵਿੱਚ ਐਸਸੀ ਸਮਾਜ ਅਤੇ ਪਛੜੇ ਵਰਗਾਂ ਦੇ ਰਹਿਬਰਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਅੰਦਰ ਵਾਰ-ਵਾਰ ਬਾਬਾ ਸਾਹਿਬ ਜੀ ਦੇ ਬੁੱਤਾਂ ਦੀ ਬੇਅਦਬੀ ਹੋਣਾ ਕਿਸੇ ਡੂੰਘੀ ਤੇ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਜੋ ਸਮਾਜਿਕ ਭਾਈਚਾਰੇ ਨੂੰ ਭੰਗ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਬਾਬਾ ਸਾਹਿਬ ਜੀ ਸਾਡੀ ਆਨ, ਬਾਨ ਅਤੇ ਸ਼ਾਨ ਹਨ। ਅੰਤ ਵਿੱਚ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਵਿੱਚੋਂ ਪਿਛਲੇ ਕਾਫੀ ਸਮੇਂ ਤੋਂ ਕੱਢੇ ਹੋਏ ਕੁਝ ਸ਼ਰਾਰਤੀ ਅਨਸਰ ਅਜੇ ਵੀ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਅਣਅਧਿਕਾਰਤ ਤੌਰ ਤੇ ਵਰਤ ਰਹੇ ਹਨ ਉਹਨਾਂ ਸ਼ਾਸਨ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹਨਾਂ ਸ਼ਰਾਰਤੀ ਅਨਸਰਾਂ ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ! ਇਸ ਮੌਕੇ ਹੋਰਨਾਂ ਤੋ ਇਲਾਵਾ ਕੁਲਵੰਤ ਸਿੰਘ ਉੱਪ ਪ੍ਰਧਾਨ, ਨਿੱਕਾ ਅਹਿਰਾਣਾ ਜੱਟਾਂ ਆਦਿ ਹਾਜ਼ਰ ਸਨ !

By admin

Related Post