Breaking
Sat. Apr 4th, 2026

ਬਾਬਾ ਸਾਹਿਬ ਜੀ ਦੇ ਬੁੱਤ ਤੋੜਨ ਵਾਲਿਆ ਖਿਲਾਫ਼ ਐਨ.ਐਸ.ਏ. ਲਗਾ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇ : ਭੁਪਿੰਦਰ ਸਿੰਘ ਪਿੰਕੀ

ਬੁੱਤ

ਹੁਸ਼ਿਆਰਪੁਰ 3 ਅਪ੍ਰੈਲ (ਤਰਸੇਮ ਦੀਵਾਨਾ ) – ਤਹਿਸੀਲ ਗੜ੍ਹਸੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕੀਤੀ ਤੋੜ-ਫੋੜ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਕਈ ਵਾਰ ਬਾਬਾ ਸਾਹਿਬ ਅੰਬੇਡਕਰ ਦੀ ਦੇ ਬੁੱਤ ਦਾ ਅਪਮਾਨ ਕੀਤਾ ਗਿਆ ਹੈ। ਇਸ ਤੋਂ ਸਾਫ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਇਸ ਸਰਕਾਰ ਦੇ ਵੱਸ ਦੀ ਗੱਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜੋ ਸਰਕਾਰ ਪ੍ਰਤਿਮਾਵਾਂ ਦੀ ਸੁਰੱਖਿਆ ਨਹੀਂ ਕਰ ਸਕਦੀ, ਉਸ ਤੋਂ ਆਮ ਜਨਤਾ ਆਪਣੀ ਸੁਰੱਖਿਆ ਦੀ ਉਮੀਦ ਕਿਵੇਂ ਕਰ ਸਕਦੀ ਹੈ।

ਉਹਨਾਂ ਕਿਹਾ ਕਿ ਇਸ ਥਾਂ ‘ਤੇ ਇਹ ਤੋੜ-ਫੋੜ ਦੀ ਦੂਜੀ ਘਟਨਾ ਹੈ, ਜਿਸ ਦਾ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਰਾਜ ਵਿੱਚ ਇਸ ਤਰ੍ਹਾਂ ਦੀਆ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਨਾ ਰੋਕਿਆ ਤਾਂ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਸਕਦੇ ਹਨ । ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੁਰਪਤਵੰਤ ਸਿੰਘ ਪੰਨੂ ਅਤੇ ਉਸਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਵੰਡਵਾਦੀ ਤਾਕਤਾਂ ਤੋਂ ਸਾਵਧਾਨ ਰਹਿਣ ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀ ਹਰ ਸਾਜ਼ਿਸ਼ ਨੂੰ ਨਾਕਾਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ੀ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਅੰਦਰ ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾ ਲਈ ਸੁਰੱਖਿਆ ਦੇ ਠੋਸ ਕਦਮ ਚੁੱਕੇ ਜਾਣ ਅਤੇ ਬਾਬਾ ਸਾਹਿਬ ਜੀ ਦੇ ਬੁੱਤ ਤੋੜਨ ਵਾਲਿਆ ਖਿਲਾਫ਼ ਐਨ.ਐਸ.ਏ. ਲਗਾ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਸ਼ਰਾਰਤੀ ਤੱਤ ਇਹੋ ਜਿਹੀ ਨਿਘੌਣੀ ਹਰਕਤ ਨਾ ਕਰ ਸਕੇ।

By admin

Related Post