Breaking
Mon. Apr 6th, 2026

ਸਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਹੋਈ ਬੇਅਦਬੀ ਸਹਿਣਯੋਗ ਨਹੀਂ ਹੈ : ਐਡਵੋਕੇਟ ਸੂਰਜ ਸਿੰਘ

ਡਾਕਟਰ ਭੀਮ ਰਾਓ ਅੰਬੇਡਕਰ

ਹੁਸ਼ਿਆਰਪੁਰ 5 ਅਪ੍ਰੈਲ (ਤਰਸੇਮ ਦੀਵਾਨਾ ) – ਤਹਿਸੀਲ ਗੜ੍ਹਸੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਰਹਿਬਰ-ਏ-ਕੌਮ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਹੋਈ ਘਿਨਾਉਣੀ ਬੇਅਦਬੀ ਸਹਿਣਯੋਗ ਨਹੀਂ ਹੈ ਮੌਜੂਦਾ ਹਕੂਮਤ ਦੀ ਨਾਕਾਮੀ ਕਾਰਨ ਅੱਜ ਬਾਬਾ ਸਾਹਿਬ ਜਿਹੇ ਰਹਿਬਰਾਂ ਦਾ ਅਪਮਾਨ ਸ਼ਰੇਆਮ ਹੋ ਰਿਹਾ ਹੈ। ਇਹ ਵਿਚਾਰ ਐਡਵੋਕੇਟ ਸੂਰਜ ਸਿੰਘ ਜਿਲ੍ਹਾ ਪ੍ਰਧਾਨ ਆਰ ਟੀ ਆਈ ਸੈੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ! ਉਹਨਾਂ ਕਿਹਾ ਕਿ ਪੁਲਿਸ ਦੀ ‘ਢਿੱਲ-ਮੱਠ’ ਦੀ ਨੀਤੀ ਦੋਸ਼ੀਆਂ ਦੀ ਪੁਸਤ ਪਨਾਹੀ ਕਰ ਰਹੀ ਹੈ ! ਉਹਨਾਂ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਫੜਨ ਦੀ ਬਜਾਏ ਢਿੱਲ-ਮੱਠ ਦੀ ਨੀਤੀ ਅਪਣਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੁਣ ਤੱਕ 9 ਵਾਰ ਬਾਬਾ ਸਾਹਿਬ ਜੀ ਦੇ ਬੁੱਤਾ ਦੀ ਬੇਅਦਬੀ ਹੋ ਚੁੱਕੀ ਹੈ ਇਹ ਮਹਿਜ਼ ਇਤਫ਼ਾਕ ਨਹੀਂ, ਸਗੋਂ ਇੱਕ ਗਿਣੀ-ਮਿਥੀ ਸਾਜ਼ਿਸ਼ ਹੈ ਜਿਸ ਵਿੱਚ ‘ਆਪ’ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਬਰਾਬਰ ਦੀਆਂ ਦੋਸ਼ੀ ਹਨ। ਉਹਨਾਂ ਕਿਹਾ ਕਿ ਦੋਵੇ ਸਰਕਾਰਾਂ ਨੇ ਅੰਬੇਡਕਰ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਅਤੇ ਭਾਵਨਾਵਾਂ ਦੀ ਕਦਰ ਕਰਨ ਦੀ ਬਜਾਏ ਹਮੇਸ਼ਾ ਪਿੱਠ ਦਿਖਾਈ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਖਾਮੋਸ਼ੀ ਇਹ ਸਾਬਤ ਕਰ ਰਹੀ ਹੈ ਕਿ ਸੂਬਾ ਸਰਕਾਰ ਵੀ ਅੰਦਰਖਾਤੇ ਬਾਬਾ ਸਾਹਿਬ ਪ੍ਰਤੀ ਨਫ਼ਰਤ ਪਾਲੀ ਬੈਠੀ ਹੈ ।

ਉਨ੍ਹਾਂ ਸਵਾਲ ਕੀਤਾ ਕਿ ਅੱਜ ਜਦੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਦਾ ਅਪਮਾਨ ਹੋ ਰਿਹਾ ਹੈ, ਤਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਮੂੰਹ ਕਿਉਂ ਬੰਦ ਹੋ ਗਏ ਹਨ? ਇਨ੍ਹਾਂ ਦੀ ਚੁੱਪ ਦੱਸਦੀ ਹੈ ਕਿ ਇਹ ਵੀ ਪੰਜਾਬ ਦੇ ਹਰ ਵਰਗ ਵਿਰੋਧੀ ਮਾਨਸਿਕਤਾ ਦਾ ਹਿੱਸਾ ਹਨ।

By admin

Related Post