Breaking
Mon. Apr 6th, 2026

ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਸਾਰੀਆਂ ਥਾਵਾਂ ਤੇ ਸਥਾਪਿਤ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਰੱਖਿਆ ਅਤੇ ਸਤਿਕਾਰ ਲਈ ਠੋਸ ਕਦਮ ਚੁੱਕੇ : ਰਣਜੀਤ ਰਾਣਾ

ਸੂਬਾ ਸਰਕਾਰ

ਹੁਸ਼ਿਆਰਪੁਰ 5 ਅਪ੍ਰੈਲ (ਤਰਸੇਮ ਦੀਵਾਨਾ)- ਬੀਤੇ ਦਿਨੀ ਹਲਕੇ ਦੇ ਪਿੰਡ ਨੂਰਪੁਰ ਜੱਟਾਂ ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨਲਾਇਕੀ ਦਾ ਸਿੱਟਾ ਹੈ! ਇਹਨਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਪੁਰਹੀਰਾਂ ਦੇ ਲੰਬੜਦਾਰ ਅਤੇ ਉੱਘੇ ਸਮਾਜ ਸੇਵਕ ਰਣਜੀਤ ਸਿੰਘ ਰਾਣਾ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ 31 ਮਾਰਚ, 2026 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿੱਚ ਬਾਬਾ ਸਾਹਿਬ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਤੋੜ-ਭੰਨ੍ਹ ਕੀਤੀ ਗਈ ਸੀ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਇਹ ਸਿਰਫ਼ ਇੱਕ ਇਕੱਲੀ ਘਟਨਾ ਨਹੀਂ ਹੈ, ਸਗੋਂ ਪਿਛਲੇ ਵਿੱਚ ਪਿੱਛਲੇ 4 ਸਾਲਾਂ ਵਿੱਚ 9ਵੀਂ ਅਜਿਹੀ ਘਟਨਾ ਹੈ, ਜੋ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਸਾਜਿਸ਼ ਜਾਪਦੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਤੁਰੰਤ ਇਸ ਘਿਣਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ ਅਤੇ ਹੁਣ ਤੱਕ ਵਾਪਰੀਆਂ ਸਾਰੀਆਂ ਘਟਨਾਵਾਂ, ਜਿਸ ਵਿੱਚ ਪਿੰਡ ਨੂਰਪੁਰ ਜੱਟਾਂ ਦੀ ਘਟਨਾ ਵੀ ਸ਼ਾਮਲ ਹੈ, ਵਿੱਚ ਸਖ਼ਤ ਕਾਰਵਾਈ ਯਕੀਨੀ ਬਣਾਉਣ। ਉਹਨਾਂ ਮੰਗ ਕੀਤੀ ਕਿ ਸੂਬਾ ਸਰਕਾਰ ਸਾਰੀਆਂ ਥਾਵਾਂ ਤੇ ਸਥਾਪਿਤ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਰੱਖਿਆ ਅਤੇ ਸਤਿਕਾਰ ਲਈ ਠੋਸ ਕਦਮ ਚੁੱਕੇ ਅਤੇ ਦੋਸ਼ੀਆਂ ਤੇ ਸਖਤ ਕਾਰਵਾਈ ਕਰੇ।

By admin

Related Post