Breaking
Sat. Apr 18th, 2026

ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਤਿਆਰ-ਬਰ-ਤਿਆਰ, ਸਾਰੇ ਵਾਰਡਾਂ ਵਿੱਚ ਲੜਾਂਗੇ : ਲਾਲੀ ਬਾਜਵਾ

ਨਗਰ ਨਿਗਮ ਚੋਣਾ

ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ, ਲੋਕਾਂ ਦੀ ਲਾਮਬੰਦੀ ਲਈ ਯੋਜਨਾ ਬਣਾਈ

ਹੁਸ਼ਿਆਰਪੁਰ 17, ਅਪ੍ਰੈਲ (ਤਰਸੇਮ ਦੀਵਾਨਾ)- ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਤਿਆਰੀ ਨੂੰ ਤੇਜ਼ ਕਰ ਦਿੱਤਾ ਹੈ, ਅੱਜ ਹੁਸ਼ਿਆਰਪੁਰ ਵਿਖੇ ਪਾਰਟੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਹੋਈ ਜਿਸ ਵਿੱਚ ਲਾਲੀ ਬਾਜਵਾ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਕਿ ਪਾਰਟੀ ਨਗਰ ਨਿਗਮ ਹੁਸ਼ਿਆਰਪੁਰ ਦੇ ਸਾਰੇ 50 ਵਾਰਡਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਪੂਰੇ ਪੂਰੇ ਦਮ-ਖਮ ਨਾਲ ਇਹ ਚੋਣ ਲੜੇਗੀ ਤੇ ਜਿੱਤ ਵੀ ਪ੍ਰਾਪਤ ਕਰੇਗੀ। ਇਸ ਮੌਕੇ ਹਲਕਾ ਇੰਚਾਰਜ ਸੰਜੀਵ ਤਲਵਾੜ ਵੀ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਾ ਆਇਆ ਹੈ ਅਤੇ ਇਸੇ ਦਮ ’ਤੇ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ।

ਉਨ੍ਹਾਂ ਕਿਹਾ ਕਿ ਹਰ ਇਕ ਵਾਰਡ ਵਿੱਚ ਪਾਰਟੀ ਦੇ ਮਜ਼ਬੂਤ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਉਮੀਦਵਾਰ ਚੋਣ ਲੜਨ ਲਈ ਤਿਆਰ ਹਨ ਅਤੇ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਲਾਲੀ ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਹਰ ਇੱਕ ਵਾਰਡ ਵਿੱਚ ਮੀਟਿੰਗਾਂ ਦਾ ਦੌਰ ਚਲਾਇਆ ਜਾਵੇਗਾ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਲੋਕ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਿੰਨਾਂ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਉਨਾਂ ਵਿਕਾਸ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ ਤੇ ਨਾ ਹੀ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਹਰ ਵਾਰਡ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਚੋਣ ਪ੍ਰਚਾਰ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾ ਰਹੀਆਂ ਹਨ।

ਸ਼ਹਿਰ ਦੇ ਲੋਕ ਮੌਜੂਦਾ ਪ੍ਰਬੰਧਨ ਤੋਂ ਨਾਰਾਜ਼ ਹਨ ਅਤੇ ਬਦਲਾਅ ਚਾਹੁੰਦੇ ਹਨ

ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰ ਦੇ ਲੋਕ ਮੌਜੂਦਾ ਪ੍ਰਬੰਧਨ ਤੋਂ ਨਾਰਾਜ਼ ਹਨ ਅਤੇ ਬਦਲਾਅ ਚਾਹੁੰਦੇ ਹਨ, ਜਿਸਦਾ ਬਦਲ ਅਕਾਲੀ ਦਲ ਹੈ। ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਕਾਫੀ ਉਤਸ਼ਾਹ ਹੈ ਅਤੇ ਉਹ ਪੂਰੀ ਤਾਕਤ ਨਾਲ ਚੋਣ ਮੈਦਾਨ ਵਿੱਚ ਉਤਰਨ ਲਈ ਤਿਆਰ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਜੀਵ ਤਲਵਾੜ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਵਰਕਰਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ ਅਤੇ ਇਸ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਮਿਹਨਤ ਕਰਨੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ ਚੋਣ ਜਿੱਤਣਾ ਨਹੀਂ, ਸਗੋਂ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਵੀ ਹੈ।

ਮੀਟਿੰਗ ਦੌਰਾਨ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਚੋਣਾਂ ਨੂੰ ਲੈ ਕੇ ਆਪਣੀਆਂ ਰਣਨੀਤੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬਰਿੰਦਰ ਸਿੰਘ ਪਰਮਾਰ, ਹਰਿੰਦਰਪਾਲ ਸਿੰਘ ਝਿੰਗੜ, ਬਲਰਾਜ ਸਿੰਘ ਚੌਹਾਨ, ਤਜਿੰਦਰ ਸਿੰਘ ਤੇਜੀ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਰਵਿੰਦਰਪਾਲ ਸਿੰਘ ਸੈਣੀ, ਗੁਰਿੰਦਰ ਗੋਲਡੀ, ਗੁਰਿੰਦਰ ਗੋਲਡੀ, ਸਰਬਜੀਤ ਸਿੰਘ ਬਡਵਾਲ, ਹਰਭਜਨ ਸਿੰਘ ਧਾਲੀਵਾਲ, ਕੁਲਦੀਪ ਸਿੰਘ ਬੱਬੂ ਬਜਵਾੜਾ, ਹਰਜਾਪ ਸਿੰਘ ਮੱਖਣ, ਜਪਿੰਦਰਪਾਲ ਸਿੰਘ ਅਟਵਾਲ, ਪਰਮਜੀਤ ਕਲਿਆਣ, ਗੁਰਪ੍ਰੀਤ ਕੋਹਲੀ, ਸਰਬਜੀਤ ਸਿੰਘ ਸਾਬੀ, ਕੁਲਬੀਰ ਸਿੰਘ, ਭੁਪਿੰਦਰਜੀਤ ਸਿੰਘ, ਭੁਪਿੰਦਰਪਾਲ ਚੱਢਾ, ਮੱਖਣ ਸਿੰਘ, ਰਜਿੰਦਰ ਸਿੰਘ, ਕੌਸ਼ਿਕ ਅਰੋੜਾ, ਡੇਵੀ ਭਾਰਜ, ਮਨਦੀਪ ਜਸਵਾਲ, ਜਤਿੰਦਰ ਰੇਹਲ, ਸੰਜੇ ਕੁਮਾਰ ਆਦਿ ਵੀ ਹਾਜਰ ਸਨ।

By admin

Related Post