Breaking
Sat. Apr 18th, 2026

ਸ਼੍ਰੋਮਣੀ ਅਕਾਲੀ ਦਲ (ਅਨੁਸੂਚਿਤ ਜਾਤੀ ਮੋਰਚਾ) ਦੇ ਸੰਗਠਨ ਦਾ ਵਿਸਥਾਰ

ਸ਼੍ਰੋਮਣੀ ਅਕਾਲੀ ਦਲ

ਸੰਜੀਵ ਥਾਪਰ ਹੁਸ਼ਿਆਰਪੁਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ 17 ਅਪ੍ਰੈਲ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚੇ ਦੇ ਜ਼ਿਲਾ ਹੁਸ਼ਿਆਰਪੁਰ ਸ਼ਹਿਰੀ ਦੇ ਪ੍ਰਧਾਨ ਵੱਲੋਂ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਨਾਲ ਵਿਸ਼ੇਸ਼ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ ਹੈ।

ਨਵੀਆਂ ਨਿਯੁਕਤੀਆਂ ਵਿੱਚ ਸੰਜੀਵ ਥਾਪਰ ਪ੍ਰਧਾਨ, ਅਨੁਸੂਚਿਤ ਜਾਤੀ ਮੋਰਚਾ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਅਤੇ ਰਿਸ਼ਵ ਮੱਟੂ ਜਨਰਲ ਸਕੱਤਰ, ਅਨੁਸੂਚਿਤ ਜਾਤੀ ਮੋਰਚਾ ਹੁਸ਼ਿਆਰਪੁਰ ਸ਼ਹਿਰੀ ਲਗਾਇਆ ਗਿਆ ਹੈ।। ਉਹਨਾਂ ਦੱਸਿਆ ਕਿ ਸੰਜੀਵ ਥਾਪਰ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, ਨਵ-ਨਿਯੁਕਤ ਪ੍ਰਧਾਨ ਸੰਜੀਵ ਥਾਪਰ ਨੂੰ ਪੂਰੀ ਟੀਮ ਦੇ ਗਠਨ ਦਾ ਅਧਿਕਾਰ ਦਿੱਤਾ ਗਿਆ ਹੈ।

ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਕਾਰਜਕਾਰਨੀ ਟੀਮ ਦਾ ਐਲਾਨ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਪਾਰਟੀ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਦਲਿਤ ਸਮਾਜ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

By admin

Related Post