ਜਥੇਬੰਦੀ ਇਸ ਦਾ ਡੱਟ ਕੇ ਵਿਰੋਧ ਕਰੇਗੀ : ਤਿਲਕ ਰਾਜ
ਹੁਸ਼ਿਆਰਪੁਰ , 29 ਅਪ੍ਰੈਲ (ਤਰਸੇਮ ਦੀਵਾਨਾ)- ਡੀ.ਪੀ. ਆਈ. (ਸੈਕੰਡਰੀ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 3/3/ 2026 ਨੂੰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਵੱਖ-ਵੱਖ ਸਕੂਲਾਂ ਵਿੱਚ ਕੰਮ ਕਰ ਰਹੇ 245 ਕਮਰਸ ਲੈਕਚਰਾਰਾਂ ਨੂੰ ਰਿਵਰਸ਼ਨ ਦੇ ਆਰਡਰ ਜਾਰੀ ਕੀਤੇ ਗਏ ਸਨ, ਜਿਸ ਕਾਰਨ ਪਭਾਵਿਤ ਲੈਕਚਰਾਰਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਭਰੇ ਮਨ ਨਾਲ ਦੱਸਿਆ ਕਿ ਇਹ ਲੈਕਚਰਾਰ 10-15 ਸਾਲਾਂ ਤੋਂ ਸਕੂਲਾਂ ਵਿੱਚ ਬਤੌਰ ਕਮਰਸ ਲੈਕਚਰਾਰ ਕੰਮ ਕਰ ਰਹੇ ਹਨ।
ਇਸ ਤਰ੍ਹਾਂ ਇਹਨਾਂ ਲੈਕਚਰਾਰਾਂ ਨੂੰ ਰਿਵਰਟ ਕਰਨਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਇਹ ਉਨਾਂ ਦੇ ਸਮਾਜਿਕ ਮਾਨ ਸਨਮਾਨ ਤੇ ਵੱਡੀ ਸੱਟ ਹੈ ਅਤੇ ਨਾਲ ਹੀ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਲੱਖਾਂ ਬੱਚਿਆਂ ਦੇ ਹੱਥੋਂ ਸਿੱਖਿਆ ਖੋਹਣ ਦੀ ਕੋਝੀ ਚਾਲ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕੀ ਇਹੋ ਜਿਹੇ ਨਾਦਰਸ਼ਾਹੀ ਫਰਮਾਨਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਮੱਰਸ ਲੈਕਚਰਾਰਾਂ ਦੀਆਂ ਰਿਵਰਸਨਾਂ ਦੇ ਹੁਕਮਾਂ ਨੂੰ ਵਾਪਸ ਨਾ ਲਿਆ ਅਤੇ ਇਹਨਾਂ ਨੂੰ ਬਣਦੀ ਸਨਿਓਰਟੀ ਨਾ ਦਿੱਤੀ ਤਾਂ ਜਥੇਬੰਦੀ ਨੂੰ ਮਜਬੂਰਨ ਸੜਕਾਂ ਤੇ ਉਤਰਨਾ ਪਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।

