Breaking
Wed. May 13th, 2026

ਪੈਂਡਿੰਗ ਪਏ ਚਲਾਨ ਨਾ ਭਰਨ ‘ਤੇ ਵਾਹਨ ਹੋਣਗੇ ਬਲੈਕ ਲਿਸਟ

ਪੈਂਡਿੰਗ

ਸਕੱਤਰ, ਆਰ.ਟੀ.ਏ. ਵੱਲੋਂ ਆਮ ਲੋਕਾਂ ਨੂੰ ਚਲਾਨ ਦਾ ਭੁਗਤਾਨ ਸਮੇਂ-ਸਿਰ ਜਮ੍ਹਾ ਕਰਵਾਉਣ ਦੀ ਅਪੀਲ

ਜਲੰਧਰ 11 ਮਈ (ਜਸਵਿੰਦਰ ਸਿੰਘ ਆਜ਼ਾਦ)- ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਅੱਜ ਦਫ਼ਤਰ ਵਿੱਚ ਹਾਜ਼ਰ ਟਰਾਂਸਪੋਰਟਰਜ਼ ਅਤੇ ਦਫ਼ਤਰੀ ਸਟਾਫ਼ ਨਾਲ ਟ੍ਰੈਫਿਕ ਚਲਾਨਾਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ ਵਿੱਚ ਪੈਂਡਿੰਗ ਪਏ ਟ੍ਰੈਫਿਕ ਚਲਾਨਾਂ ਦੇ ਭੁਗਤਾਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਨ੍ਹਾਂ ਚਲਾਨਾਂ ਦਾ ਭੁਗਤਾਨ ਕਰਨ ਲਈ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ।

ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਨੇ ਕਿਹਾ ਕਿ ਜੇਕਰ ਟ੍ਰੈਫਿਕ ਚਲਾਨਾਂ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਾਹਨਾਂ ਨੂੰ ਵਿਭਾਗੀ ਪੋਰਟਲ ‘ਤੇ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਬਲੈਕਲਿਸਟ ਹੋਣ ਤੋਂ ਬਾਅਦ ਵਾਹਨ ਦੇ ਸਬੰਧ ਵਿੱਚ ਟਰਾਂਸਪੋਰਟ ਵਿਭਾਗ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਲਈ ਜਾ ਸਕੇਗੀ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ-ਸਿਰ ਦਫ਼ਤਰ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਜਾਂ ਆਰ.ਟੀ.ਓ ਦਫਤਰ ਜਲੰਧਰ ਵਿਖੇ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਚਲਾਨ ਦੀ ਬਣਦੀ ਰਕਮ ਜਮ੍ਹਾ ਨਾ ਕਰਵਾਉਣ ‘ਤੇ ਸਬੰਧਿਤ ਵਾਹਨਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ।

By admin

Related Post