Breaking
Fri. May 15th, 2026

ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀ ਹਰ ਵਧੀਕੀ ਅਤੇ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵੇਗਾ : ਤਲਵਾੜ, ਲਾਲੀ ਬਾਜਵਾ

ਸ਼੍ਰੋਮਣੀ ਅਕਾਲੀ ਦਲ

ਹੁਸ਼ਿਆਰਪੁਰ 15 ਮਈ ( ਤਰਸੇਮ ਦੀਵਾਨਾ ) – ਪੰਜਾਬ ਵਿੱਚ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੀ ਸਾਖ ਬਚਾਉਣ ਲਈ ਨਗਰ ਨਿਗਮ ਚੋਣਾਂ ਲੋਕਤਾਂਤ੍ਰਿਕ ਢੰਗ ਨਾਲ ਲੜਨ ਦੀ ਬਜਾਏ ਧੱਕੇਸ਼ਾਹੀ ਨਾਲ “ਲੁੱਟਣ” ਦੀ ਤਿਆਰੀ ਕਰ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਦੀ ਇੱਕ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਹ ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸ਼ਰੇਆਮ ਘਾਣ ਕੀਤਾ ਹੈ।

ਬੈਠਕ ਦੀ ਪ੍ਰਧਾਨਗੀ ਕਰ ਰਹੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀ ਹਰ ਵਧੀਕੀ ਅਤੇ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਨੂੰ ਬੁਰੀ ਤਰ੍ਹਾਂ ਨਕਾਰ ਦੇਣਗੇ। ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਸੰਭਾਵੀ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਰਕਰਾਂ ਦਾ ਹੌਸਲਾ ਹੀ ਜਿੱਤ ਦੀ ਪਹਿਲੀ ਪੌੜੀ ਹੁੰਦਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਹਰ ਉਮੀਦਵਾਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚੀ ਲੀਡਰਸ਼ਿਪ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰੇਗੀ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਹੋਣਾ ਯਕੀਨੀ ਬਣੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤੋਖ ਸਿੰਘ ਔਜਲਾ (ਜ਼ਿਲ੍ਹਾ ਪ੍ਰਧਾਨ, ਵਪਾਰ ਸੈੱਲ), ਵਰਿੰਦਰ ਸਿੰਘ ਪਰਮਾਰ (ਜ਼ਿਲ੍ਹਾ ਜਨਰਲ ਸਕੱਤਰ), ਨੀਤੀ ਤਲਵਾੜ, ਸੰਜੀਵ ਥਾਪਰ, ਲਵਲੀ ਪਹਿਲਵਾਨ ਅਤੇ ਵੇਦ ਪ੍ਰਕਾਸ਼ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

By admin

Related Post