ਮਾਪਿਆਂ ਨੂੰ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਰਕਾਰੀ ਸਕੂਲ ਵਿੱਚ ਪੜ੍ਹਾਉਣਾ ਚਾਹੀਦਾ ਹੈ- ਬਲਦੇਵ ਸਿੰਘ ਧੁੱਗਾ
ਹੁਸ਼ਿਆਰਪੁਰ, 18 ਮਈ (ਤਰਸੇਮ ਦੀਵਾਨਾ) – ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਕਮੱਰਸ ਗਰੁੱਪ ਦੇ ਨਤੀਜੇ ‘ਚ ਵਿਦਿਆਰਥਣ ਮਹਿਕ ਨੇ 474/ 500 (94.8%) ਅੰਕ ਹਾਸਲ ਕਰਕੇ ਪਹਿਲਾ ਸਥਾਨ, ਪਾਇਲ ਨੇ 455/500 (91%) ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਕਰਿਸ਼ ਠਾਕੁਰ ਨੇ 446/500 (89.2%) ਅੰਕ ਪ੍ਰਾਪਤ ਕਰਕੇ ਹਾਸਿਲ ਕਰਕੇ ਸਕੂਲ ‘ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ‘ਚ ਗੁਰਸ਼ਰਨ ਕੌਰ ਨੇ 469/500 (93.80%) ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਰਿਤਿਕਾ 463/500 (92.7%) ਅੰਕ ਪ੍ਰਾਪਤ ਕਰਕੇ ਦੂਸਰਾ ਤੇ ਆਰਤੀ ਨੇ 455/500 (91%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।
ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਨਾਲੀ ਸਿੰਘ ਨੇ 582/650 (89.54%) ਅੰਕ ਪ੍ਰਾਪਤ ਕਰਕੇ ਪਹਿਲਾ, ਨਵਦੀਪ ਸਿੰਘ ਨੇ 581/650 (89.38%) ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਜਾਤੀ ਰਾਣਾ ਨੇ 579/650 (89.07%) ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਰਜ਼ੀਆ ਨੇ 543 600 (90.5 %) ਅੰਕ ਹਾਸਲ ਕਰਕੇ ਪਹਿਲਾ, ਮੁਸਕਾਨ ਦੇਵੀ ਨੇ 534/600 (89%) ਅੰਕ ਹਾਸਲ ਕਰਕੇ ਦੂਸਰਾ ਅਤੇ ਰਾਗਨੀ ਕੁਮਾਰੀ ਨੇ 533/600 (88.83) ਅੰਕ ਹਾਸਿਲ ਕਰ ਕੇ ਸਕੂਲ ‘ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਨੇ ਧੁੱਗਾ ਨੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਨੂੰ ਦਿੱਤਾ ਹੈ। ਉਨ੍ਹਾ ਦੱਸਿਆ ਕਿ ਮਿਆਰੀ ਸਿੱਖਿਆ ਦੇ ਨਾਲ-ਨਾਲ ਸਕੂਲ ‘ਚ ਹੋਰ ਪਾਠ- ਕ੍ਰਮ ਸਹਾਇਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।
ਮਾਪਿਆਂ ਨੂੰ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਰਕਾਰੀ ਸਕੂਲ ਵਿੱਚ ਪੜ੍ਹਾਉਣਾ ਚਾਹੀਦਾ ਹੈ
ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਰਕਾਰੀ ਸਕੂਲ ਵਿੱਚ ਪੜ੍ਹਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਅੰਮ੍ਰਿਤਪਾਲ ਸਿੰਘ, ਲੈਕਚਰਾਰ ਤਿਲਕ ਰਾਜ, ਅਨੂਪ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਦਲਬੀਰ ਸਿੰਘ, ਲਖਵੀਰ ਸਿੰਘ, ਦੇਵ ਦੱਤ ਸ਼ਰਮਾ, ਮੋਹਨ ਲਾਲ, ਰੋਜ਼ੀ ਸ਼ਰਮਾ, ਮਮਤਾ ਦੇਵੀ, ਸਵਿਤਾ, ਰਮਨੀਤ ਕੌਰ, ਸੁਮਨ ਬਾਲਾ, ਸੁਰਿੰਦਰ ਕੌਰ, ਜਸਵਿੰਦਰ ਕੌਰ ਅਤੇ ਨਸੀਬ ਚੰਦ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

