Breaking
Wed. May 20th, 2026

ਖਾਲਸਾ ਕਾਲਜ ਮਾਹਿਲਪੁਰ ਵਿੱਚ ਵਧੀਆ ਨਤੀਜੇ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਖਾਲਸਾ ਕਾਲਜ ਮਾਹਿਲਪੁਰ

ਹੁਸ਼ਿਆਰਪੁਰ /ਮਾਹਿਲਪੁਰ,20 ਮਈ ( ਤਰਸੇਮ ਦੀਵਾਨਾ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਐਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਅਤੇ ਤੀਜਾ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਦਾ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ ਤਾਰਾ ਦੇਵੀ ਨੇ ਦੱਸਿਆ ਕਿ ਐਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਦੇ ਐਲਾਨੇ ਨਤੀਜੇ ਵਿੱਚ ਵਿਦਿਆਰਥਣ ਗੁਰਵਿੰਦਰ ਕੌਰ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕੀਰਤੀ ਜਸਵਾਲ ਨੇ 77 ਫੀਸਦੀ ਅੰਕਾਂ ਨਾਲ ਦੂਜਾ ਅਤੇ ਤਾਨੀਆ ਗਰਚਾ ਨੇ 76 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਵਿਦਿਆਰਥਣ ਅਨੀਸ਼ਾ ਨੇ 79 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਾਜਵਿੰਦਰ ਕੌਰ 78.5 ਫੀਸਦੀ ਅੰਕਾਂ ਨਾਲ ਦੂਜਾ ਅਤੇ ਪਰਮਜੀਤ ਕੌਰ ਨੇ 73 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਿਦਿਆਰਥਣਾਂ ਨੂੰ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ, ਡਾ ਤਾਰਾ ਦੇਵੀ ,ਡਾ ਵਰਿੰਦਰ ਆਜ਼ਾਦ ਸਮੇਤ ਹਾਜ਼ਰ ਸਟਾਫ਼ ਮੈਂਬਰਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

By admin

Related Post