Breaking
Fri. Jun 5th, 2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ‘ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ

ਮੋਹਿੰਦਰ ਭਗਤ

ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ

ਜਲੰਧਰ 4 ਜੂਨ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਭਾਰਗੋ ਕੈਂਪ ਵਿਖੇ ਵੱਖ-ਵੱਖ ਰਾਸ਼ਨ ਡੀਪੂਆਂ ਤੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਕੀਮ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਸ੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ‘ਮੇਰੀ ਰੋਸਈ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਰਾਸ਼ਨ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹਨਾਂ ਕਿੱਟਾਂ ਵਿੱਚ ਦਾਲ 2 ਕਿਲੋ, ਖੰਡ 2 ਕਿਲੋ, ਆਇਓਡੀਨ ਵਾਲਾ ਨਮਕ 1 ਕਿਲੋ, ਹਲਦੀ ਪਾਊਡਰ 200 ਗਰਾਮ ਅਤੇ ਸਰ੍ਹੋਂ ਦਾ ਤੇਲ ਇਕ ਲੀਟਰ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਲਾਭ ਪਹੁੰਚੇਗਾ।

ਮੌਜੂਦਾ ਸਰਕਾਰ ਵਲੋਂ ਸਮਾਜ ਦੇ ਸਾਰੇ ਵਰਗਾਂ ਦੀ ਸਹੂਲਤ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਸਾਰੇ ਵਰਗਾਂ ਦੀ ਸਹੂਲਤ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ‘ਮਾਵਾਂ-ਧੀਆਂ’ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਹਾਸਿਲ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਕੀਮ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਿਤ ਹੋਵੇਗੀ।

By admin

Related Post