Breaking
Fri. Jun 5th, 2026

ਰੁੱਖ ਗਰਮੀ ਨੂੰ ਘੱਟ ਕਰਨ ਅਤੇ ਮੌਸਮ ਦਾ ਸੰਤੁਲਨ ਬਣਾਈ ਰੱਖਣ ਵਿੱਚ ਭੂਮਿਕਾ ਨਿਭਾਉਂਦੇ ਹਨ : ਮਾਸਟਰ ਕੁਲਵਿੰਦਰ ਜੰਡਾ

ਰੁੱਖ

ਹੁਸ਼ਿਆਰਪੁਰ 5 ਜੂਨ (ਤਰਸੇਮ ਦੀਵਾਨਾ ) – “ਜੇਕਰ ਦੁਨੀਆ ਦਾ ਹਰ ਮਨੁੱਖ ਆਪਣੇ ਜੀਵਨ ਦੇ ਖ਼ਾਸ ਦਿਨਾਂ, ਜਿਵੇਂ ਕਿ ਜਨਮ ਦਿਨ, ਵਿਆਹ ਦੀ ਸਾਲਗਿਰਾ ਜਾਂ ਕਿਸੇ ਵੀ ਹੋਰ ਖ਼ੁਸ਼ੀ ਦੇ ਮੌਕੇ ‘ਤੇ ਘੱਟੋ-ਘੱਟ ਇੱਕ ਰੁੱਖ ਲਗਾਉਣ ਦਾ ਪ੍ਰਣ ਕਰ ਲਵੇ, ਤਾਂ ਆਉਣ ਵਾਲੀ ਪੀੜ੍ਹੀ ਨੂੰ ਕਦੇ ਵੀ ਆਕਸੀਜਨ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਹ ਵਿਚਾਰ “ਸੱਭਿਆਚਾਰ ਸੰਭਾਲ ਸੁਸਾਇਟੀ ਰਜਿ.” ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਸਾਂਝੇ ਕੀਤੇ ਉਹਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਵੱਧਦਾ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਪੂਰੀ ਮਨੁੱਖਤਾ ਲਈ ਇੱਕ ਵੱਡੀ ਚੁਣੌਤੀ ਬਣ ਚੁੱਕੇ ਹਨ।

ਰੁੱਖ ਸਿਰਫ਼ ਸਾਨੂੰ ਆਕਸੀਜਨ ਹੀ ਨਹੀਂ ਦਿੰਦੇ, ਬਲਕਿ ਇਹਨਾਂ ਦੇ ਅਨੇਕਾਂ ਹੋਰ ਫਾਇਦੇ ਵੀ ਹਨ ਜਿਵੇ ਕਿ ਸ਼ੁੱਧ ਹਵਾ ਅਤੇ ਆਕਸੀਜਨ ਰੁੱਖ ਵਾਤਾਵਰਣ ਵਿੱਚੋਂ ਜ਼ਹਿਰੀਲੀਆਂ ਗੈਸਾਂ ਨੂੰ ਪਰੇ ਕਰਕੇ ਸਾਨੂੰ ਸਾਫ਼ ਅਤੇ ਸ਼ੁੱਧ ਆਕਸੀਜਨ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ ਲਗਾਤਾਰ ਵਧ ਰਹੀ ਗਰਮੀ ਨੂੰ ਘੱਟ ਕਰਨ ਅਤੇ ਮੌਸਮ ਦਾ ਸੰਤੁਲਨ ਬਣਾਈ ਰੱਖਣ ਵਿੱਚ ਰੁੱਖ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਬਚਾਅ ਰੁੱਖਾਂ ਦੀਆਂ ਜੜ੍ਹਾਂ ਮੀਂਹ ਦੇ ਪਾਣੀ ਨੂੰ ਧਰਤੀ ਵਿੱਚ ਰੀਚਾਰਜ ਕਰਨ ਵਿੱਚ ਮਦਦ ਕਰਦੀਆਂ ਹਨ। ਉਹਨਾਂ ਕਿਹਾ ਕਿ ਰੁੱਖ ਲਗਾਉਣ ਨਾਲ ਕੁਦਰਤ ਅਤੇ ਜੀਵ-ਜੰਤੂਆਂ ਦਾ ਜੀਵਨ ਚੱਕਰ ਸੁਰੱਖਿਅਤ ਰਹਿੰਦਾ ਹੈ।

ਉਹਨਾਂ ਕਿਹਾ ਕਿ ਅਸੀਂ ਆਪਣੀਆਂ ਖ਼ੁਸ਼ੀਆਂ ‘ਤੇ ਹਜ਼ਾਰਾਂ ਰੁਪਏ ਖ਼ਰਚ ਕਰਦੇ ਹਾਂ, ਪਰ ਜੇਕਰ ਅਸੀਂ ਇੱਕ ਪੌਦਾ ਲਗਾ ਕੇ ਉਸ ਨੂੰ ਪਾਲਣ ਦਾ ਸੰਕਲਪ ਲਈਏ, ਤਾਂ ਇਹ ਕੁਦਰਤ ਲਈ ਸਭ ਤੋਂ ਵੱਡਾ ਤੋਹਫ਼ਾ ਹੋਵੇਗਾ। ਉਹਨਾਂ ਕਿਹਾ ਕਿ ਆਪਣੇ ਵੱਲੋਂ ਲਗਾਇਆ ਗਿਆ ਇੱਕ ਰੁੱਖ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੁਰੱਖਿਅਤ ਕਰ ਸਕਦਾ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿਖਾਵੇ ਦੀ ਬਜਾਏ ਅਸਲ ਹਰਿਆਵਲ ਲਿਆਉਣ ਲਈ ਅੱਗੇ ਆਉਣ ਅਤੇ ਆਪਣੇ ਹਰ ਸ਼ੁਭ ਕਾਰਜ ਦੀ ਸ਼ੁਰੂਆਤ ਪੌਦੇ ਲਗਾ ਕੇ ਕਰਨ।

By admin

Related Post