Breaking
Tue. Jun 9th, 2026

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨੇ ਵਿਧਾਇਕ ਬਲਕਾਰ ਸਿੰਘ ਤੇ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ’ਚ ਸੰਭਾਲਿਆ ਅਹੁਦਾ

ਵਿਧਾਇਕ ਬਲਕਾਰ ਸਿੰਘ

ਜਲੰਧਰ 8 ਜੂਨ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਪ੍ਰੀਸ਼ਦ, ਜਲੰਧਰ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਅਤੇ ਵਾਈਸ ਚੇਅਰਮੈਨ ਅਮਰੀਕ ਸਿੰਘ ਨੇ ਅੱਜ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ, ਚੇਅਰਮੈਨ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਐਡਵਾਈਜ਼ਰੀ ਕਮੇਟੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਪੰਜਾਬ ਰਾਜ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਹੰਸ, ਬੈਕਫਿੰਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਅਤੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਪਿੰਦਰ ਪੰਡੌਰੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਅਤੇ ਜ਼ਿਲ੍ਹੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।

ਦੋਵਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਪੇਂਡੂ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨ੍ਹਾਂ ਜ਼ਿਲ੍ਹੇ ਦੇ ਮੁਕੰਮਲ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਵੇਂ ਅਹੁਦੇਦਾਰਾਂ ਨੂੰ ਜ਼ਿਲ੍ਹੇ ਦੇ ਪਿੰਡਾਂ ਦੀ ਵਿਕਾਸ ਰਾਹੀਂ ਨੁਹਾਰ ਬਦਲਣ ਲਈ ਤਗੜੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਅਤੇ ਵਾਈਸ ਚੇਅਰਮੈਨ ਅਮਰੀਕ ਸਿੰਘ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਹਰੇਕ ਪਿੰਡਾਂ ਦੇ ਚਹੁੰਮੁੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾਵੇਗਾ।

By admin

Related Post