Breaking
Fri. Jun 12th, 2026

ਐਮ ਐਸ ਸੀ ( ਆਈ ਟੀ) ਦੇ ਨਤੀਜੇ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਵਿਚੋਂ ਦੂਜੀ ਪੁਜੀਸ਼ਨ ਹਾਸਿਲ ਕੀਤੀ

ਖਾਲਸਾ ਕਾਲਜ ਮਾਹਿਲਪੁਰ

ਹੁਸ਼ਿਆਰਪੁਰ /ਮਾਹਿਲਪੁਰ, 11 ਜੂਨ ( ਤਰਸੇਮ ਦੀਵਾਨਾ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੰਪਿਊਟਰ ਵਿਭਾਗ ਵਿੱਚ ਚੱਲਦੇ ਕੋਰਸ ਐਮਐਸਸੀ (ਆਈਟੀ) ਦੇ ਚੌਥੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥੀ ਮਨਜੋਤ ਸਿੰਘ ਸੈਣੀ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ।

ਇਸ ਮੌਕੇ ਕਰਵਾਏ ਸਨਮਾਨ ਸਮਾਰੋਹ ਵਿੱਚ ਵਿਦਿਆਰਥੀ ਮਨਜੋਤ ਸਿੰਘ ਸੈਣੀ ਨੂੰ ਸਿੱਖ ਐਜੂਕੇਸ਼ਨਲ ਕੌਂਸਲ ਦੇ ਖਜ਼ਾਨਚੀ ਵੀਰਿੰਦਰ ਸ਼ਰਮਾ, ਖੇਡ ਪ੍ਰਮੋਟਰ ਪ੍ਰਿੰਸੀਪਲ ਜਗਮੋਹਨ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ, ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਗੁਰਪ੍ਰੀਤ ਕੌਰ ਅਤੇ ਸਟਾਫ਼ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਇਸੇ ਕੋਰਸ ਵਿੱਚ ਕਾਲਜ ਪੱਧਰ ‘ਤੇ ਦੂਜੇ ਅਤੇ ਤੀਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਗਿਆ।

ਇਹ ਮੌਕੇ ਸ੍ਰੀ ਵੀਰਇੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਨਤੀਜੇ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਮਨਜੋਤ ਸਿੰਘ ਸੈਣੀ ਨੇ 90 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸਿਮਰਨ ਨੇ 84 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਅਤੇ ਨਮਰਿਤਾ ਨੇ 83.9 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸਨਮਾਨ ਮੌਕੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪੁਸਤਕਾਂ ਦੇ ਸੈੱਟ ਪ੍ਰਦਾਨ ਕੀਤੇ ਗਏ।

By admin

Related Post