ਹੁਸ਼ਿਆਰਪੁਰ, 23 ਜੂਨ (ਤਰਸੇਮ ਦੀਵਾਨਾ)- ਹੁਸ਼ਿਆਰਪੁਰ ਨਗਰ ਨਿਗਮ ਦੀਆਂ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ (AAP) ਦੇ ਸੂਝਵਾਨ ਨਿਧੜਕ ਅਤੇ ਅਗਾਹ ਵਧੂ ਸੋਚ ਰੱਖਣ ਵਾਲੇ ਉਮੀਦਵਾਰ ਅਜੇ ਕੁਮਾਰ ਵੱਲੋਂ ਆਪਣੇ ਸਾਥੀਆਂ ਸਮੇਤ ਵਾਰਡ ਦੇ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਅਜੇ ਕੁਮਾਰ ਦੀ ਕਾਬਲੀਅਤ, ਸੂਝਵਾਨ ਅਤੇ ਅਗਾਹਵਧੂ ਸੋਚ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਕਾਰਨ ਵਾਰਡ ਵਾਸੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
ਵਾਰਡ ਦੀ ਸੀਟ ਜਿੱਤ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਪਾਵਾਂਗਾ :
ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਉਮੀਦਵਾਰ ਅਜੇ ਕੁਮਾਰ ਨੇ ਕਿਹਾ ਕਿ ”ਮੈਂ ਵਾਰਡ ਨੰਬਰ 26 ਦੇ ਸਮੂਹ ਵੋਟਰਾਂ ਦੇ ਸਹਿਯੋਗ ਨਾਲ ਇਹ ਸੀਟ ਵੱਡੇ ਬਹੁਮਤ ਨਾਲ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋਲੀ ਵਿੱਚ ਪਾਵਾਂਗਾ। ਉਹਨਾਂ ਕਿਹਾ ਕਿ ਮੇਰਾ ਮੁੱਖ ਮਕਸਦ ਵਾਰਡ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਹੈ।”
ਉਨ੍ਹਾਂ ਅੱਗੇ ਕਿਹਾ ਕਿ ਵਾਰਡ ਨੰਬਰ 26 ਦੇ ਵੋਟਰ ਮੈਨੂੰ ਕਦੇ ਵੀ ਆਵਾਜ਼ ਮਾਰ ਸਕਦੇ ਹਨ, ਮੈਂ ਆਪਣੇ ਵਾਰਡ ਵਾਸੀਆਂ ਦੀ ਸੇਵਾ ਲਈ ਦਿਨ-ਰਾਤ ਇੱਕ ਕਰ ਦੇਵਾਂਗਾ ਅਤੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾਂਗਾ।
ਇਸ ਮੌਕੇ ਚੋਣ ਮੁਹਿੰਮ ਦੌਰਾਨ ਅਜੇ ਕੁਮਾਰ ਦੇ ਨਾਲ ਪਵਨ ਕੁਮਾਰ, ਸੁਖਦੇਵ ਸਿੰਘ, ਪਵਨ ਕਟਾਰੀਆ, ਸੇਠੀ, ਕਵੀ ਸੁਰਜੀਤ ਕੁਮਾਰ, ਸ਼ਿੱਬਾ ਚੱਕੀ ਵਾਲਾ, ਲੇਖ ਰਾਜ, ਪੱਪੂ, ਪਰਮਜੀਤ ਪੱਪੂ, ਸੁਰਜੀਤ ਕੁਮਾਰ, ਪਚੋ ਰਾਮ, ਬੰਟੀ, ਬਿੱਟੂ ਅਤੇ ਰਾਜਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਅਜੇ ਕੁਮਾਰ ਨੂੰ ਭਰਵਾਂ ਸਮਰਥਨ ਦੇਣ ਦਾ ਭਰੋਸਾ ਦਿੱਤਾ।

