ਸਟੇਟ ਆਰਮਡ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕੀਤਾ ਯੋਗ ਅਭਿਆਸ
ਜਲੰਧਰ 23 ਜੂਨ (ਜਸਵਿੰਦਰ ਸਿੰਘ ਆਜ਼ਾਦ)- ਏ.ਡੀ.ਜੀ.ਪੀ. ਸਟੇਟ ਆਰਮਡ ਪੁਲਿਸ, ਜਲੰਧਰ ਐਮ.ਐਫ. ਫਰੂਕੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਮਾਂਡੈਂਟ ਸਿਖ਼ਲਾਈ ਮਨਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ 12ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਪੀ.ਏ.ਪੀ. ਕੈਂਪਸ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਸਟੇਟ ਆਰਮਡ ਪੁਲਿਸ ਦੇ ਵੱਖ-ਵੱਖ ਰੈਂਕਾ ਦੇ ਤਕਰੀਬਨ 350 ਅਧਿਕਾਰੀ/ਕਰਮਚਾਰੀ ਸ਼ਾਮਿਲ ਹੋਏ।
ਇਸ ਮੌਕੇ ਕਮਾਂਡੈਟ ਨੇ ਯੋਗ ਅਭਿਆਸ ਵਿੱਚ ਭਾਗ ਲੈ ਰਹੇ ਅਫ਼ਸਰਾਂ ਅਤੇ ਜਵਾਨਾਂ ਨੂੰ ਯੋਗ ਦੇ ਫਾਇਦਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਭੱਜ-ਦੌੜ ਵਾਲੇ ਯੁੱਗ ਵਿੱਚ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਫਾਇਦੇਮੰਦ ਹੈ। ਸਮਾਗਮ ਵਿੱਚ ਯੋਗ ਇੰਸਟਰਕਟਰਾਂ ਵੱਲੋਂ ਸਾਰੇ ਅਫ਼ਸਰਾਂ ਤੇ ਜਵਾਨਾਂ ਨੂੰ ਯੋਗ ਦੇ ਵੱਖ-ਵੱਖ ਆਸਣਾਂ ਦਾ ਅਭਿਆਸ ਕਰਵਾਇਆ ਗਿਆ।
ਇਸ ਮੌਕੇ ਦਵਿੰਦਰ ਸਿੰਘ ਸੈਣੀ, ਡੀ.ਐਸ.ਪੀ. ਸਿਖ਼ਲਾਈ, ਇੰਸਪੈਕਟਰ ਰਛਪਾਲ ਸਿੰਘ ਸੀ.ਡੀ.ਆਈ, ਇੰਸਪੈਕਟਰ ਸੁਰਿੰਦਰ ਸਿੰਘ ਸੀ.ਐਸ.ਆਈ ਅਤੇ ਆਰ.ਟੀ.ਸੀ ਸਟਾਫ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

