Breaking
Fri. Jun 26th, 2026

ਵਾਰਡ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੇਵਾ ਹੀ ਮੇਰਾ ਮੁੱਖ ਨਿਸ਼ਾਨਾ : ਅਜੇ ਕੁਮਾਰ ਚੋਹਾਨ

ਵਾਰਡ

ਹੁਸ਼ਿਆਰਪੁਰ, 26 ਜੂਨ ( ਤਰਸੇਮ ਦੀਵਾਨਾ ) – ​ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ (ਆਪ) ਦੇ ਸੂਝਵਾਨ, ਮਿਹਨਤੀ ਅਤੇ ਵਧੀਆ ਸੋਚ ਰੱਖਣ ਵਾਲੇ ਉਮੀਦਵਾਰ ਅਜੇ ਕੁਮਾਰ ਚੋਹਾਨ ਵੱਲੋਂ ਚੋਣ ਪ੍ਰਚਾਰ ਦੌਰਾਨ ਵਾਰਡ ਦੇ ਵੋਟਰਾਂ ਨਾਲ ਵੱਡੀ ਪੱਧਰ ‘ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੇ ਅਜੇ ਕੁਮਾਰ ਨੂੰ ਵਾਰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਅਤੇ ਪਿਆਰ ਮਿਲ ਰਿਹਾ ਹੈ।

​ਵਾਰਡ ਵਿੱਚ ਚੋਣ ਮੀਟਿੰਗਾਂ ਦੌਰਾਨ ਗੱਲਬਾਤ ਕਰਦਿਆਂ ਉਮੀਦਵਾਰ ਅਜੇ ਕੁਮਾਰ ਨੇ ਬੇਬਾਕੀ ਨਾਲ ਕਿਹਾ ਕਿ ​”ਮੈਂ ਵਾਰਡ ਦੇ ਹਰ ਨਾਗਰਿਕ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾਂਗਾ। ਵਾਰਡ ਵਾਸੀਆਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਮੈਂ ਦਿਨ-ਰਾਤ ਇੱਕ ਕਰ ਦੇਵਾਂਗਾ ਅਤੇ ਵਿਕਾਸ ਦੇ ਪੱਖੋਂ ਵਾਰਡ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

​ਉਨ੍ਹਾਂ ਨੇ ਵੋਟਰਾਂ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਇੱਕ ਬਹੁਤ ਹੀ ਸੁੰਦਰ ਉਦਾਹਰਨ ਦਿੱਤੀ। ਉਨ੍ਹਾਂ ਕਿਹਾ ਕਿ ​”ਜਿਸ ਤਰ੍ਹਾਂ ਇੱਕ ਪੰਛੀ ਨੂੰ ਅਸਮਾਨ ਵਿੱਚ ਉੱਡਣ ਵਾਸਤੇ ਉਸ ਦੇ ਖੰਭ ਸਹਾਈ ਹੁੰਦੇ ਹਨ, ਠੀਕ ਉਸੇ ਤਰ੍ਹਾਂ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰ ਲਈ ਉਸ ਦੇ ਵਾਰਡ ਦੇ ਵੋਟਰ ਹੀ ਖੰਭਾਂ ਦਾ ਕੰਮ ਕਰਦੇ ਹਨ। ਵੋਟਰਾਂ ਦੀ ਤਾਕਤ ਅਤੇ ਆਸ਼ੀਰਵਾਦ ਨਾਲ ਹੀ ਵਾਰਡ ਦੀ ਨੁਹਾਰ ਬਦਲੀ ਜਾ ਸਕਦੀ ਹੈ।

ਭਗਵੰਤ ਮਾਨ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਆਪਣੇ ਲਗਭਗ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ

​ਅਜੇ ਕੁਮਾਰ ਚੋਹਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਆਪਣੇ ਲਗਭਗ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਸਰਕਾਰ ਵੱਲੋਂ ਕੀਤਾ ਗਿਆ ਇੱਕ ਆਖ਼ਰੀ ਮੁੱਖ ਵਾਅਦਾ ਵੀ ਹੁਣ ਪੂਰਾ ਹੋਣ ਜਾ ਰਿਹਾ ਹੈ। 1 ਜੁਲਾਈ ਤੋਂ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਮਾਲੀ ਸਹਾਇਤਾ ਦੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਅਤੇ ਲੋਕ-ਪੱਖੀ ਕੰਮਾਂ ਸਦਕਾ ਅੱਜ ਆਮ ਆਦਮੀ ਪਾਰਟੀ ਜਨਤਾ ਦੇ ਦਿਲਾਂ ਵਿੱਚ ਵਸ ਚੁੱਕੀ ਹੈ ਅਤੇ ਇਸ ਦੀ ਲੋਕਪ੍ਰਿਯਤਾ ਲਗਾਤਾਰ ਵਧ ਰਹੀ ਹੈ।

​ਅੰਤ ਵਿੱਚ ‘ਆਪ’ ਉਮੀਦਵਾਰ ਅਜੇ ਕੁਮਾਰ ਚੋਹਾਨ ਨੇ ਵਾਰਡ ਨੰਬਰ 26 ਦੇ ਸਮੂਹ ਮਾਈ-ਬਾਪ ਵੋਟਰਾਂ ਨੂੰ ਅਪੀਲ ਕੀਤੀ ਕਿ ਵਾਰਡ ਦੇ ਸਰਵਪੱਖੀ ਝਾੜੂ ਦੇ ਨਿਸ਼ਾਨ ‘ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।

By admin

Related Post