ਹੁਸ਼ਿਆਰਪੁਰ, 26 ਜੂਨ (ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਨੌਜਵਾਨ ਆਗੂ ਰਣਧੀਰ ਸਿੰਘ ਭਾਰਜ, ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ, ਨਿਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਗੁਰਦੁਆਰਾ ਕਲਗੀਧਰ ਸਾਹਿਬ , ਹੁਸ਼ਿਆਰਪੁਰ ਵਿਖੇ ਪਾਏ ਗਏ। ਇਸ ਮੌਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਬੈਰਾਗਮਈ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸਵ. ਰਣਧੀਰ ਸਿੰਘ ਭਾਰਜ ਨੂੰ ਨਿੱਘੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਹਲਕਾ ਇੰਚਾਰਜ ਸੰਜੀਵ ਤਲਵਾੜ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਸਵ. ਭਾਰਜ ਨੂੰ ਯਾਦ ਕਰਦਿਆਂ ਕਿਹਾ ਕਿ ਪਾਰਟੀ ਅਤੇ ਸਮਾਜ ਲਈ ਦਿੱਤੀਆਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸਮਾਗਮ ਦੌਰਾਨ, ਜੋਗਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ ਕਾਲਰਾ, ਸੰਜੀਵ ਥਾਪਰ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬੰਟੀ, ਨਰਿੰਦਰ ਸਿੰਘ ਬਡਲਾ, ਗੁਰਪ੍ਰੀਤ ਬੈਂਸ, ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਦਵਿੰਦਰ ਸਿੰਘ ਭਾਰਜ, ਰਜਿੰਦਰ ਸਿੰਘ ਨਿੱਕਾ, ਗੁਰਜੀਤ ਨੀਲਾ ਨਲੋਆ, ਸਰਪੰਚ ਪਰਮਿੰਦਰ ਸਿੰਘ ਸੱਜਣ, ਰਾਜਵੀਰ ਸਿੰਘ ਸ਼ੰਟੀ, ਕੌਮੀ ਜਨਰਲ ਸਕੱਤਰ ਮਨਬੀਰ ਸਿੰਘ, ਪਵਿੱਤਰ ਸਿੰਘ ਪ੍ਰਿੰਸ ਜਲੰਧਰ, ਗੁਰਿੰਦਰ ਗੋਲਡੀ, ਬਲਰਾਜ ਸਿੰਘ ਚੌਹਾਨ, ਨਰਿੰਦਰ ਸਿੰਘ ਪਰਮਾਰ (ਡੀ.ਐਸ.ਪੀ.), ਮਲਕੀਤ ਸਿੰਘ ਮਰਵਾਹਾ, ਡਾ. ਹਰਜਿੰਦਰ ਉਬਰਾਏ, ਬਰਿੰਦਰ ਸਿੰਘ ਪਰਮਾਰ, ਵਰਿੰਦਰ ਸਿੰਘ ਪਰਹਾਰ, ਮਨਪ੍ਰੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਕਿਸ਼ਨਪੁਰ, ਜਤਿੰਦਰ ਸਿੰਘ ਰੀਹਲ, ਦਪਿੰਦਰ ਸਿੰਘ ਅਟਵਾਲ ਅਤੇ ਭੁਪਿੰਦਰ ਜੀਤ ਭਿੰਦਾ ਸਮੇਤ ਕਈ ਇਲਾਕਾ ਨਿਵਾਸੀਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਵਲੋਂ ਬਾਖ਼ੂਬੀ ਨਿਭਾਈ ਗਈ।

