Breaking
Tue. Jul 7th, 2026

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੀਤੇ ਜਾ ਰਹੇ ਲੋਕ-ਪੱਖੀ ਉਪਰਾਲੇ : ਮੋਹਿੰਦਰ ਭਗਤ

ਪੰਜਾਬ ਸਰਕਾਰ

ਕੈਬਨਿਟ ਮੰਤਰੀ ਨੇ ਨਿਊ ਮਾਡਲ ਹਾਊਸ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕ ਮਸਲਿਆਂ ਦਾ ਕੀਤਾ ਨਿਪਟਾਰਾ

ਕਿਹਾ, ਲੋਕ ਮਿਲਣੀ ਪ੍ਰੋਗਰਾਮਾਂ ਨੂੰ ਮਿਲ ਰਿਹੈ ਲੋਕਾਂ ਦਾ ਭਰਵਾਂ ਹੁੰਗਾਰਾ

ਜਲੰਧਰ 6 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ‘ਲੋਕ ਮਿਲਣੀ’ ਪ੍ਰੋਗਰਾਮਾਂ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਬੇੜਾ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਕੀਮਾਂ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ

‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਨੂੰ ਇਤਿਹਾਸਕ ਕਦਮ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ। ਰਾਜ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜਿਥੇ ਸਕੂਲਾਂ ਦੀ ਨੁਹਾਰ ਬਦਲੀ ਹੈ ਉਥੇ ਜ਼ਰੂਰਤਮੰਦ ਪਰਿਵਾਰਾਂ ਨੂੰ ‘ਮੇਰੀ ਰਸੋਈ’ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਨੇ 600 ਯੂਨਿਟ ਬਿਜਲੀ ਮੁਆਫੀ, ਬੁਨਿਆਦੀ ਢਾਂਚੇ ਦਾ ਵਿਕਾਸ, ਮੈਰਿਟ ਦੇ ਆਧਾਰ ’ਤੇ ਨੌਕਰੀਆਂ ਸਮੇਤ ਅਨੇਕਾਂ ਲੋਕ ਪੱਖੀ ਕਦਮ ਚੁੱਕੇ ਹਨ। ਇਸ ਮੌਕੇ ਕੌਂਸਲਰ ਰੋਮੀ ਰੰਧਾਵਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

By admin

Related Post