Breaking
Sat. Sep 12th, 2026

ਮੁਸਲਿਮ ਡਿਵੈਲਪਮੈਂਟ ਬੋਰਡ ਵੱਲੋਂ ਮੀਟਿੰਗ

ਮੁਸਲਿਮ ਡਿਵੈਲਪਮੈਂਟ ਬੋਰਡ

ਮੁਸਲਿਮ ਸਮਾਜ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਹਰ ਪਰਿਵਾਰ ਤੱਕ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ 24 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਮੁਸਲਿਮ ਡਿਵੈਲਪਮੈਂਟ ਬੋਰਡ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਨੇ ਬੋਰਡ ਦੇ ਨੁਮਾਇੰਦਿਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਸਲਿਮ ਸਮਾਜ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਸਮਾਜ ਦੇ ਹਰ ਪਰਿਵਾਰ ਤੱਕ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੋਰਡ ਦੇ ਨੁਮਾਇੰਦੇ ਮੁਸਲਿਮ ਸਮਾਜ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਨਵ-ਨਿਯੁਕਤ ਹਲਕਾ ਚੇਅਰਮੈਨਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

By admin

Related Post