Breaking
Tue. Sep 8th, 2026

ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ

ਖੇਤੀਬਾੜੀ

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ’ਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਜਲੰਧਰ 7 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2026-27 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਜੂਨ 2026 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖ਼ਾ ਮੀਟਿੰਗ ਦੇ ਕਨਵੀਨਰ ਐੱਮ. ਐੱਸ. ਮੋਤੀ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ, ਜਲੰਧਰ ਨੇ ਕਮੇਟੀ ਦੇ ਸਨਮੁੱਖ ਰੱਖਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਲਈ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਅਤੇ ਸਵੈ ਸਹਾਇਤਾ ਸਮੂਹ ਦੀਆਂ ਅਰਜ਼ੀਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀ.ਡੀ. ਰੇਸ਼ੋ ਵਿੱਚ ਸੁਧਾਰ ਲਿਆਉਣ ’ਤੇ ਵੀ ਜ਼ੋਰ ਦਿੱਤਾ। ਐਲ.ਡੀ.ਐਮ. ਨੇ ਦੱਸਿਆ ਕਿ ਬੈਂਕਾਂ ਨੇ 30 ਜੂਨ 2026 ਨੂੰ ਖਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਦੇ ਟੀਚੇ 5200 ਕਰੋੜ ਰੁਪਏ ਦੇ ਸਾਹਮਣੇ 9825 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਅਤੇ ਪਹਿਲੀ ਤਿਮਾਹੀ ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ।

ਖੇਤੀਬਾੜੀ ਕਰਜ਼ੇ ਦੇ 1217 ਕਰੋੜ ਰੁਪਏ ਦੇ ਟੀਚੇ ਸਾਹਮਣੇ 1456 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 30 ਜੂਨ, 2026 ਤੱਕ 13871 ਕਰੋੜ ਰੁਪਏ ਦੇ ਕੁੱਲ ਕਰਜ਼ੇ ਵੰਡੇ ਜਾ ਚੁੱਕੇ ਹਨ। ਮੀਟਿੰਗ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਯਸ਼ ਭਾਰਦਵਾਜ ਐਲ.ਡੀ.ਓ., ਬੈਂਕਾਂ ਦੇ ਨੁਮਾਇੰਦੇ, ਰੂਡਸੈੱਟ ਤੋਂ ਡਾਇਰੈਕਟਰ ਮਨਜੀਤ ਸਿੰਘ, ਜ਼ਿਲ੍ਹਾ ਖੇਤੀਬਾੜੀ ਦਫ਼ਤਰ ਤੋਂ ਡਾ. ਜਸਵੀਰ ਸਿੰਘ, ਡੀ ਡੀ ਐੱਮ ਨਾਬਾਰਡ ਸਵਿਤਾ ਸਿੰਘ ਤੋਂ ਇਲਾਵਾ ਬਾਗਬਾਨੀ, ਮੱਛੀਪਾਲਣ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

By admin

Related Post