Breaking
Thu. Sep 10th, 2026

ਸਚਦੇਵਾ ਸਟਾਕਸ ਫੈਮਿਲੀ ਵਾਕ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਚਦੇਵਾ ਸਟਾਕਸ ਫੈਮਿਲੀ

ਹੁਸ਼ਿਆਰਪੁਰ 10 ਸਤੰਬਰ (ਤਰਸੇਮ ਦੀਵਾਨਾ) – ਫਿੱਟ ਬਾਈਕਰ ਕਲੱਬ ਵੱਲੋਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿੱਚ ਸਚਦੇਵਾ ਸਟਾਕਸ ਫੈਮਿਲੀ ਵਾਕ ਦੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਅਤੇ ਸਚਦੇਵਾ ਸਟਾਕਸ ਦੇ ਐਮ.ਡੀ. ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨੂੰ ਨਿਯਮਤ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਪਰਮਜੀਤ ਸਿੰਘ ਸਚਦੇਵਾ ਨੇ ਕਿਹਾ ਕਿ ਅੱਜ ਦੀ ਵਿਅਸਤ ਜੀਵਨਸ਼ੈਲੀ ਵਿੱਚ ਪਰਿਵਾਰਕ ਮੈਂਬਰਾਂ ਕੋਲ ਇੱਕ-ਦੂਜੇ ਨਾਲ ਸਮਾਂ ਬਿਤਾਉਣ ਦੇ ਮੌਕੇ ਘੱਟ ਹੁੰਦੇ ਜਾ ਰਹੇ ਹਨ। ਅਜਿਹੇ ਵਿੱਚ ਫੈਮਿਲੀ ਵਾਕ ਵਰਗੀ ਸਰਲ ਗਤੀਵਿਧੀ ਪਰਿਵਾਰ ਨੂੰ ਇੱਕਠੇ ਜੋੜਨ ਦਾ ਬਿਹਤਰ ਮਾਧਿਅਮ ਬਣ ਸਕਦੀ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਤੰਦਰੁਸਤ ਰਹਿਣ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਇਸ ਫੈਮਿਲੀ ਵਾਕ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਿਯਮਤ ਵਾਕ ਨਾਲ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ ਤਣਾਅ ਘਟਾਉਣ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਵੀ ਮਦਦ ਮਿਲਦੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਉਰਮਿਲ ਸੂਦ ਨੇ ਫਿੱਟ ਬਾਈਕਰ ਕਲੱਬ ਦੀ ਇਸ ਪਹਿਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿਹਤ ਅਤੇ ਫਿੱਟਨੈਸ ਪ੍ਰਤੀ ਜਾਗਰੂਕ ਕਰਨਾ ਵੀ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਉਤੱਮ ਸਿੰਘ ਸਾਬੀ, ओंਕਾਰ ਸਿੰਘ, ਸੌਰਭ ਸ਼ਰਮਾ, ਸੰਜੀਵ ਸੋਹਲ ਅਤੇ ਸਾਗਰ ਸੈਣੀ ਸਮੇਤ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

By admin

Related Post