Breaking
Thu. Sep 10th, 2026

ਖੇਡਾਂ ਵਤਨ ਪੰਜਾਬ ਦੀਆਂ-2026, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਆਦਮਪੁਰ ਤੇ ਭੋਗਪੁਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ

ਪੰਜਾਬ ਸਰਕਾਰ ਨੇ ਖੇਡਾਂ ਦੇ ਵਿਕਾਸ ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ : ਪਵਨ ਕੁਮਾਰ ਟੀਨੂੰ

ਆਦਮਪੁਰ/ਭੋਗਪੁਰ (ਜਲੰਧਰ), 10 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੱਲੋਂ ਅੱਜ ਆਦਮਪੁਰ ਅਤੇ ਭੋਗਪੁਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਵਿਕਾਸ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਥੇ ਪੰਜਾਬ ਭਰ ਵਿੱਚ 3000 ਤੋਂ ਵੱਧ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਅੰਦਰ ਖੇਡਾਂ ਦਾ ਮਾਹੌਲ ਸਿਰਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂְֹ’ ਰਾਹੀਂ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਲਈ ਵਧੀਆ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਅੱਜ ਲੋਕ ਲਹਿਰ ਬਣ ਚੁੱਕੀ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਤੰਦਰੁਸਤ, ਅਨੁਸ਼ਾਸਿਤ, ਆਤਮ ਵਿਸ਼ਵਾਸੀ ਅਤੇ ਮਜ਼ਬੂਤ ਬਣਾਉਣਾ ਹੈ।

ਪੰਜਾਬ ਸਰਕਾਰ ਵੱਲੋਂ 2022 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਸੀ

ਚੇਅਰਮੈਨ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2022 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦੇ ਚੌਥੇ ਸੀਜ਼ਨ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਉੱਪਰ ਕੋਈ ਵੀ ਖਿਡਾਰੀ ਭਾਗ ਲੈ ਸਕਦਾ ਹੈ ਅਤੇ ਇਸ ਵਾਰ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਸ਼੍ਰੀ ਟੀਨੂੰ ਨੇ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਿਰਫ਼ ਸਰੀਰਕ ਜਾਂ ਮਾਨਸਿਕ ਤੌਰ ’ਤੇ ਤੰਦਰੁਸਤ ਨਹੀਂ ਰੱਖਦੀਆਂ ਸਗੋਂ ਉਸ ਵਿੱਚ ਟੀਮ ਦੀ ਭਾਵਨਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਜ਼ਿਆਦਾ ਕਾਰਗਰ ਤਰੀਕਾ ਹਨ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਵੀ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।

By admin

Related Post