ਹੁਸ਼ਿਆਰਪੁਰ 15 ਸਤੰਬਰ (ਤਰਸੇਮ ਦੀਵਾਨਾ) – ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦਾ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਸੁਖਬੀਰ ਸਿੰਘ ਸੁੱਖੀ ਨੇ ਆਪਣੇ ਸਾਥੀ ਬਾਰ ਮੈਂਬਰਾਂ ਅਤੇ ਵਕੀਲਾਂ ਨਾਲ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਐਡਵੋਕੇਟ ਸੁਖਬੀਰ ਸੁੱਖੀ ਨੇ ਕਿਹਾ ਕਿ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਦੇ ਅਹੁਦੇ ‘ਤੇ ਚੁਣਿਆ ਜਾਣਾ ਸਮੁੱਚੇ ਵਕੀਲ ਸਮਾਜ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਐਡਵੋਕੇਟ ਭਾਰਦਵਾਜ ਆਪਣੇ ਕਾਰਜਕਾਲ ਦੌਰਾਨ ਵਕੀਲਾਂ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਕਰਨਗੇ ਅਤੇ ਬਾਰ ਦੀ ਏਕਤਾ, ਮਾਣ-ਸਨਮਾਨ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬਾਰ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਵਕੀਲਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਨਵੀਂ ਟੀਮ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਐਡਵੋਕੇਟ ਭਾਰਦਵਾਜ ਦੇ ਸਫਲ ਅਤੇ ਮਾਣਮੱਤੇ ਕਾਰਜਕਾਲ ਦੀ ਕਾਮਨਾ ਕੀਤੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਸਨਮਾਨ ਲਈ ਐਡਵੋਕੇਟ ਸੁਖਬੀਰ ਸਿੰਘ ਸੁੱਖੀ ਅਤੇ ਹਾਜ਼ਰ ਸਾਰੇ ਵਕੀਲ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਬਾਰ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਵਕੀਲਾਂ ਦੇ ਹਿੱਤ ਵਿੱਚ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਐਡਵੋਕੇਟ ਗੌਰਵ ਕੁਮਾਰ, ਐਡਵੋਕੇਟ ਹਰਪ੍ਰੀਤ ਸਿੰਘ ਚੱਗਰ, ਐਡਵੋਕੇਟ ਵਿਸ਼ਾਲ ਅਟਵਾਲ, ਐਡਵੋਕੇਟ ਸੁਰਜੀਤ ਸਿੰਘ, ਐਡਵੋਕੇਟ ਅਨੁਵੰਸ਼, ਕਰਨ ਪਟਿਆਲ, ਐਡਵੋਕੇਟ ਅਜੇ ਪਾਲ ਸਿੰਘ, ਐਡਵੋਕੇਟ ਅਵਤਾਰ ਸਿੰਘ ਨਾਰ ਸਮੇਤ ਹੋਰ ਵਕੀਲ ਸਾਥੀ ਹਾਜ਼ਰ ਰਹੇ।

