ਪਟਿਆਲਾ 25 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਰਜਿ. ਵੱਲੋਂ ਪੰਜਾਬ ਤੇ ਪੰਜਾਬ ਤੋਂ ਬਾਹਰ ਕੌਮੀ ਤੇ ਕੌਮਾਂਤਰੀ ਪੱਧਰ ਤੇ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਨੌਵਾਂ ਸੈਮੀਨਾਰ ਪਟਿਆਲਾ ਦੇ ਰਣਜੀਤ ਨਗਰ ਸਿਊਨਾ ਚੌਂਕ ਵਿਚ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੰਚ ਤੇ ਸੀ. ਮੀਤ ਪ੍ਰਧਾਨ ਡਾ. ਗੁਰਮੀਤ ਕੱਲਰ ਮਾਜਰੀ ਤੇ ਸ੍ਰੀ ਗੁਰੂ ਰਵਿਦਾਸ ਮਿਸ਼ਨਰੀ ਸੋਸਾਇਟੀ ਰਜਿ. ਦੇ ਪ੍ਰੈੱਸ ਸਕੱਤਰ ਗੁਰਮੁਖ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਵਿਦਾਸ ਮਿਸ਼ਨਰੀ ਸੋਸਾਇਟੀ ਰਜਿ. ਦੇ ਸਹਿਯੋਗ ਨਾਲ ਇਹ ਸੈਮੀਨਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਹੋਵੇਗਾ। ਜਿਸ ਵਿਚ ਵਿਚ ਮੁੱਖ ਮਹਿਮਾਨ ਵਜੋਂ ਪੁੱਜਣ ਵਾਲੇ ਉੱਘੇ ਵਿਦਵਾਨ ਡਾ. ਸੁਰਜੀਤ ਸਿੰਘ ਭੱਟੀ ਕੁੰਜੀਵਤ ਭਾਸ਼ਣ ਦੇਣਗੇ।
ਜਦ ਕਿ ਵਿਸ਼ੇਸ਼ ਪੇਪਰ ਡਾ. ਸੁਖਦੇਵ ਸਿੰਘ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਪੜ੍ਹਨਗੇ। ਪ੍ਰਧਾਨ ਨੰਦ ਲਾਲ ਨੇ ਕਿਹਾ ਕਿ ਇਸ ਵੇਲੇ ਸੈਮੀਨਾਰ ਦਾ ਸੰਪੰਨ ਭਾਸ਼ਣ ਪ੍ਰਬੁੱਧ ਵਿਦਵਾਨ ਡਾ. ਗੁਰਮੀਤ ਕੱਲਰ ਮਾਜਰੀ ਦੇਣਗੇ। ਜਦ ਕਿ ਵਿਸ਼ੇਸ਼ ਤੌਰ ਤੇ ਸੈਮੀਨਾਰ ਦੀ ਰਹਿਨੁਮਾਈ ਮੰਚ ਦੇ ਪ੍ਰਧਾਨ ਗੁਰਨਾਮ ਸਿੰਘ ਅਕੀਦਾ ਤੇ ਮੰਚ ਦੇ ਸਰਪ੍ਰਸਤ ਬਲਵਿੰਦਰ ਸਿੰਘ ਜਾਤੀਵਾਲ ਸੈਮੀਨਾਰ ਦੀ ਪ੍ਰਧਾਨਗੀ ਕਰਨਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਬਾਣੀ ਨੂੰ ਪਿਆਰ ਕਰਨ ਵਾਲੇ ਇਸ ਸੈਮੀਨਾਰ ਵਿਚ ਨਿਠ ਕੇ ਹਾਜ਼ਰੀ ਭਰਨਗੇ।

