Breaking
Wed. Sep 30th, 2026

ਜਗਤਾਰ ਸਿੰਘ ਦੀਆਂ ਸੇਵਾਵਾਂ ਦਾ ਪਾਰਟੀ ਨੂੰ ਮਿਲੇਗਾ ਲਾਭ : ਐਨ. ਕੇ. ਸ਼ਰਮਾ

ਜਗਤਾਰ ਸਿੰਘ

ਟਰਾਂਸਪੋਰਟ ਸੈੱਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਜਗਤਾਰ ਸਿੰਘ ਨੂੰ ਦਿੱਤੀ ਵਧਾਈ ਤੇ ਸਨਮਾਨ

ਹੁਸ਼ਿਆਰਪੁਰ, 30 ਸਤੰਬਰ (ਤਰਸੇਮ ਦੀਵਾਨਾ) — ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਸੈੱਲ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸ਼ਿੰਦੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸ਼ਹਿਰੀ ਸੰਜੀਵ ਤਲਵਾੜ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਜਗਤਾਰ ਸਿੰਘ ਨੂੰ ਟਰਾਂਸਪੋਰਟ ਸੈੱਲ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ’ਤੇ ਜਗਤਾਰ ਸਿੰਘ ਨੂੰ ਵਧਾਈ ਅਤੇ ਸਨਮਾਨ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਅਤੇ ਕੈਸ਼ੀਅਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਜਗਤਾਰ ਸਿੰਘ ਨੂੰ ਟਰਾਂਸਪੋਰਟ ਖੇਤਰ ਦਾ ਲੰਮਾ ਤਜਰਬਾ ਹੈ ਅਤੇ ਉਨ੍ਹਾਂ ਦੇ ਤਜਰਬੇ ਦਾ ਲਾਭ ਟਰਾਂਸਪੋਰਟ ਸੈੱਲ ਦੇ ਕੰਮਕਾਜ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਵੱਲੋਂ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਪਾਰਟੀ ਲਈ ਵੀ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਮਿਹਨਤੀ ਅਤੇ ਸਮਰਪਿਤ ਵਰਕਰ ਦੇ ਨਾਲ ਖੜ੍ਹਾ ਹੈ। ਪਾਰਟੀ ਵੱਲੋਂ ਵਰਕਰਾਂ ਦੀਆਂ ਸੇਵਾਵਾਂ ਅਤੇ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ।

ਜਗਤਾਰ ਸਿੰਘ ਪਾਰਟੀ ਅਤੇ ਟਰਾਂਸਪੋਰਟ ਸੈੱਲ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ

ਉਨ੍ਹਾਂ ਜਗਤਾਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਅਤੇ ਟਰਾਂਸਪੋਰਟ ਸੈੱਲ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸ ਮੌਕੇ ਜਗਤਾਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ, ਟਰਾਂਸਪੋਰਟ ਸੈੱਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਸ਼ਿੰਦੀ, ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਅਤੇ ਐਨ. ਕੇ. ਸ਼ਰਮਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ਲਈ ਹਮੇਸ਼ਾ ਆਭਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਟਰਾਂਸਪੋਰਟ ਸੈੱਲ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮੂਹ ਵਰਕਰਾਂ ਵੱਲੋਂ ਦਿੱਤੇ ਮਾਣ-ਸਨਮਾਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।

By admin

Related Post