Breaking
Fri. Oct 23rd, 2026

ਵਿਧਾਨ ਸਭਾ ਸੈਸ਼ਨ ਵਿਚ ਸਮਾਂ ਨਾ ਲਗਾਉਣ ਤੇ ਬੋਲੇ ਸਤਵਿੰਦਰ ਸਿੰਘ ਟੌਹੜਾ, ਸੱਥਾਂ ਦੇ ਨਾਲ ਨਾਲ ਵਿਧਾਨ ਸਭਾ ਚੋਂ ਵੀ ਭੱਜਣ ਲੱਗੀ ਆਪ ਸਰਕਾਰ- ਟੌਹੜਾ

ਵਿਧਾਨ ਸਭਾ

ਪਟਿਆਲਾ, 23 ਅਕਤੂਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਥਾਂ ਦੇ ਨਾਲ-ਨਾਲ ਵਿਧਾਨ ਸਭਾ ਵਿਚੋਂ ਭੱਜਦੀ ਨਜ਼ਰ ਆ ਰਹੀ ਹੈ। ਕਿਉਂਕਿ ਬੀਤੇ ਕੱਲ੍ਹ ਵਿਧਾਨ ਸਭਾ ਸਿਰਫ ਨੌ ਮਿੰਟ ਚਲਾ ਕੇ ਮੁਲਤਵੀ ਕਰ ਦਿੱਤੀ ਗਈ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਕੀਤਾ। ਉਹਨਾਂ ਆਖਿਆ ਕਿ ਪੰਜਾਬ ਨਸ਼ਾ ਤਸਕਰਾਂ ਦਾ ਪੂਰੀ ਤਰ੍ਹਾਂ ਨਾਲ ਗੜ੍ਹ ਬਣ ਚੁੱਕਿਆ ਹੈ। ਨਸ਼ਾ ਰੋਕਣ ਵਾਲੇ ਨੂੰ ਮੌਤ ਦਾ ਸਾਹਮਣਾ ਕਰਨਾ ਪੈਂਦਾ ਹੈ । ਉਹਨਾਂ ਕਿਹਾ ਕਿ ਜਿਸ ਤਰਾਂ ਪਰਮਿੰਦਰ ਸਿੰਘ ਝੋਟਾ ਕਈ ਸਾਲਾਂ ਤੋਂ ਨਸ਼ਿਆਂ ਨੂੰ ਰੋਕਣ ਲਈ ਲੋਕਾਂ ਨੂੰ ਲਾਮਬੰਦ ਕਰ ਰਿਹਾ। ਜਿਸ ਨੂੰ ਆਪਣੀ ਜ਼ਿੰਦਗੀ ਦਾਅ ਤੇ ਲਗਾ ਕੇ ਖਮਿਆਜਾ ਭੁਗਤਣਾ ਪਿਆ।

ਇਸੇ ਤਰ੍ਹਾਂ ਪੰਜਾਬ ਚ ਇਕ ਇਮਾਨਦਾਰ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਨੂੰ ਨਸ਼ਿਆਂ ਕਰਕੇ ਮੌਤ ਦਾ ਸਾਹਮਣਾ ਕਰਨਾ ਪਿਆ। ਉਹਨਾਂ ਕਿਹਾ ਪੰਜਾਬ ਵਿਧਾਨ ਸਭਾ ਅੰਦਰ ਪੰਜਾਬ ਦੇ ਆਮ ਲੋਕਾਂ ਦੇ ਲੱਖਾਂ ਰੁਪਏ ਦੇ ਟੈਕਸ ਨਾਲ ਸਿਰਫ ਖਾਨਾ ਪੂਰਤੀ ਕੀਤੀ ਜਾ ਰਹੀ ਹੈ ਤੇ ਲੋਕ ਮੁੱਦਿਆਂ ਤੇ ਕੋਈ ਗੱਲਬਾਤ ਨਹੀਂ ਹੋ ਰਹੀ। ਉਹਨਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਸਿਰ ਕਰੋੜਾਂ ਰੁਪਏ ਦਾ ਕਰਜ਼ਾ ਚੜ ਚੁੱਕਿਆ ਹੈ ਅਤੇ ਕਿਧਰੇ ਵੀ ਵਿਕਾਸ ਨਾਂ ਦੀ ਚੀਜ਼ ਦਿਖਾਈ ਨਹੀਂ ਦੇ ਰਹੀ ਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਵਿੱਚ ਆਪ ਆਦਮੀ ਪਾਰਟੀ ਦੀ ਸਰਕਾਰ ਤੋਂ ਜਲਦੀ ਛੁਟਕਾਰਾ ਪਾਉਣ ਲਈ ਤਤਪਰ ਹਨ।

By admin

Related Post