Breaking
Fri. Oct 23rd, 2026

ਪਿੰਡ ਡੱਲੇਵਾਲ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਾਂਗੇ : ਸੁੰਦਰ ਸ਼ਾਮ ਅਰੋੜਾ

ਪਿੰਡ ਡੱਲੇਵਾਲ

ਟੁੱਟੀਆਂ ਸੜਕਾਂ ਅਤੇ ਕਮਿਊਨਿਟੀ ਸੈਂਟਰ ਦੀ ਸਮੱਸਿਆ ਪਿੰਡ ਵਾਸੀਆਂ ਨੇ ਕਾਂਗਰਸੀ ਆਗੂ ਦੇ ਧਿਆਨ ਵਿੱਚ ਲਿਆਂਦੀ

ਹੁਸ਼ਿਆਰਪੁਰ, 23 ਅਕਤੂਬਰ (ਤਰਸੇਮ ਦੀਵਾਨਾ) — ਪਿੰਡ ਡੱਲੇਵਾਲ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ। ਇਸ ਦੌਰਾਨ ਪਿੰਡ ਵਾਸੀਆਂ ਨੇ ਟੁੱਟੀਆਂ ਸੜਕਾਂ ਅਤੇ ਕਮਿਊਨਿਟੀ ਸੈਂਟਰ ਨਾਲ ਸਬੰਧਤ ਸਮੱਸਿਆਵਾਂ ਉਠਾਉਂਦਿਆਂ ਇਨ੍ਹਾਂ ਦੇ ਜਲਦੀ ਹੱਲ ਦੀ ਮੰਗ ਕੀਤੀ।

ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਪਿੰਡ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਕਮਿਊਨਿਟੀ ਸੈਂਟਰ ਪਿੰਡ ਦੀਆਂ ਅਹਿਮ ਲੋੜਾਂ ਹਨ, ਜਿਨ੍ਹਾਂ ਦਾ ਹੱਲ ਹੋਣਾ ਚਾਹੀਦਾ ਹੈ।

ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਇਸ ਮੌਕੇ ਸਰਪੰਚ ਹਰਦੀਪ ਕੌਰ, ਸਾਬਕਾ ਸਰਪੰਚ ਰਾਮ ਜੀ, ਸਾਬਕਾ ਬਲਾਕ ਸੰਮਤੀ ਮੈਂਬਰ ਮਾਸਟਰ ਜੈ ਰਾਮ, ਬਲਾਕ ਸੰਮਤੀ ਮੈਂਬਰ ਵਿਸ਼ਾਲ ਕੁਮਾਰ, ਲੰਬੜਦਾਰ ਕਰਮ ਚੰਦ, ਸਾਬਕਾ ਸਰਪੰਚ ਬਲਵਿੰਦਰ ਭੱਟੀ, ਬਲਾਕ ਪ੍ਰਧਾਨ ਡਾ. ਕੁਲਦੀਪ ਸਿੰਘ, ਸਾਬਕਾ ਸਰਪੰਚ ਜੀਤ ਰਾਮ, ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਸੈਣੀ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

By admin

Related Post