Breaking
Mon. Dec 1st, 2025

ਥਾਣਾ ਬੁੱਲੋਵਾਲ ਦੀ ਪੁਲਿਸ ਨੇ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਦਬੋਚਿਆ

ਥਾਣਾ ਬੁੱਲੋਵਾਲ

ਹੁਸ਼ਿਆਰਪੁਰ 10 ਮਾਰਚ ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋ ਦਿੱਤੇ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸਰਬਜੀਤ ਸਿੰਘ ਬਾਹੀਆ ਸਾਹਿਬ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਨਰਿੰਦਰ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਰਲ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁਲੋਵਾਲ, ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਐਸ ਆਈ ਮਨਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਤਾਰਾਗੜ ਤੋਂ ਨੋਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾਂ ਨਾਮ ਮਨਜੀਤ ਸਿੰਘ ਉਰਫ ਮੰਨਾ ਪੁੱਤਰ ਅਮਰੀਕ ਸਿੰਘ ਵਾਸੀ ਆਲੋਵਾਲ ਥਾਣਾ ਬੁਲੋਵਾਲ ਦੱਸਿਆ ਤੇ ਉਕਤ ਵਿਆਕਤੀ ਦੀ ਤਲਾਸ਼ੀ ਲੈਣ ਤੇ ਉਸ ਵਿਅਕਤੀ ਕੋਲੋਂ 35 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀਆ ਨੇ ਦੱਸਿਆ ਕਿ ਕਥਿਤ ਦੋਸ਼ੀ ਮਨਜੀਤ ਸਿੰਘ ਉਰਫ ਮੰਨਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਬਰੀਕੀ ਨਾਲ ਪੁੱਛ ਗਿੱਛ ਜਾਵੇਗੀ।

By admin

Related Post