Breaking
Sun. Sep 21st, 2025

ਹੁਸ਼ਿਆਰਪੁਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ

ਵਿਸ਼ਵ ਮਲੇਰੀਆ ਦਿਵਸ

ਹੁਸ਼ਿਆਰਪੁਰ, 25 (ਤਰਸੇਮ ਦੀਵਾਨਾ)- ਪੰਜਾਬ ਸਰਕਾਰ ਦੇ ਹੁਕਮਾਂ, ਸਿਵਲ ਸਰਜਨ ਸ਼੍ਰੀ ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਜਗਦੀਪ ਸਿੰਘ ਜੀ ਜ਼ਿਲਾ ਐਪੀਡਿਮੌਲੋਜਿਸਟ ਦੀ ਯੋਗ ਰਹਿਨੁਮਾਈ ਅਧੀਨ ਐਂਟੀ ਲਾਰਵਾ ਸਕੀਮ ਹੁਸ਼ਿਆਰਪੁਰ ਵੱਲੋਂ ਅੱਜ “ਵਿਸ਼ਵ ਮਲੇਰੀਆ ਦਿਵਸ” ਅਰਬਨ ਸਲੱਮ ਸੁਖੀਆਬਾਦ ਅਤੇ ਸਰਕਾਰੀ ਹਾਈ ਸਕੂਲ ਨਵੀਂ ਆਬਾਦੀ ਵਿਖੇ ਸਫਲਤਾਪੂਰਵਕ ਮਨਾਇਆ ਗਿਆ। ਇਸ ਮੌਕੇ ਹਾਜ਼ਰ ਪਤਵੰਤੇ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਸੰਤ ਕੁਮਾਰ ਹੈਲਥ ਇੰਸਪੈਕਟਰ ਨੇ ਵਿਸ਼ਵ ਮਲੇਰੀਆ ਦਿਵਸ ਮਨਾਉਣ ਦੀ ਜ਼ਰੂਰਤ ਅਤੇ ਮਹੱਤਵ ਉੱਤੇ ਚਾਨਣਾ ਪਾਇਆ। ਉਨ੍ਹਾਂ ਨੇ ਮਲੇਰੀਆ ਹੋਣ ਦੇ ਕਾਰਨ, ਚਿੰਨ ਅਤੇ ਲੱਛਣ, ਇਲਾਜ ਅਤੇ ਬਚਾਓ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਹੈਲਥ ਇੰਸਪੈਕਟਰ ਰਾਕੇਸ਼ ਕੁਮਾਰ ਨੇ ਵਿਦਿਅਰਥੀਆਂ ਨੂੰ ਮਲੇਰੀਆ ਤੋਂ ਬਚਣ ਲਈ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਘਰਾਂ ਵਿੱਚ ਅਤੇ ਆਲ਼ੇ ਦੁਆਲ਼ੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਪਾਣੀ ਵਾਲੇ ਬਰਤਨ ਢੱਕ ਕੇ ਰੱਖਣੇ ਚਾਹੀਦੇ ਹਨ, ਹਫ਼ਤੇ ਵਿੱਚ ਇੱਕ ਵਾਰ ਹਰ ਸ਼ੁੱਕਰਵਾਰ ਨੂੰ ਆਪਣੇ ਕੂਲਰ ਅਤੇ ਹੋਰ ਦੂਜੇ ਕੰਟੇਨਰ ਸਾਫ ਕਰਕੇ ਸੁਕਾਉਣੇ ਚਾਹੀਦੇ ਹਨ, ਪੂਰੀ ਬਹਾਂ ਵਾਲੇ ਕੱਪੜੇ ਪਹਿਨ ਕੇ ਰੱਖਣੇ ਚਾਹੀਦੇ ਹਨ, ਬੁਖ਼ਾਰ ਹੋਣ ਤੇ ਪਹਿਲਾਂ ਟੈਸਟ ਕਰਵਾ ਕੇ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਮੱਛਰਦਾਨੀ,ਮੱਛਰ ਭਜਾਉ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਮਲੇਰੀਆ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫ਼ਤ ਉਪਲਬਧ ਹੈ। ਇਸ ਮੌਕੇ ਐਂਟੀ ਲਾਰਵਾ ਸਟਾਫ ਵਿਨੋਦ ਕੁਮਾਰ, ਅਜੇ ਕੁਮਾਰ, ਸੁਰਿੰਦਰ ਕਲਸੀ, ਗੁਰਦੀਪ ਸਿੰਘ ਅਤੇ ਗਗਨਦੀਪ ਕੁਮਾਰ ਆਦਿ ਵੀ ਹਾਜਰ ਸਨ।

By admin

Related Post